ਰਾੜਾ ਸਾਹਿਬ, 6 ਜੂਨ (ਸੁਖਵੀਰ ਸਿੰਘ ਚਣਕੋਈਆਂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਤੇ ਕੱਲ੍ਹ ਪਟਿਆਲਾ ਵਿਖੇ ਪਾਵਰਕਾਮ ਦਫ਼ਤਰ ਅੱਗੇ ਨੌਜਵਾਨਾਂ ਤੇ ਪੰਜਾਬ ਪੁਲਸ ਵੱਲੋਂ ਲਾਠੀ ਚਾਰਜ ਕਰਨ ਦੇ ਵਿਰੋਧ ਵਿੱਚ ਪਿੰਡ ਪਿੰਡ ਅਰਥੀ ਫੂਕ ਤਹਿਤ ਅੱਜ ਪਿੰਡ ਘੁਡਾਣੀ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਿਜਾਏ ਉਨ੍ਹਾਂ ਨੂੰ ਡਾਂਗਾ ਨਾਲ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਦੇ ਖੋਦਾ ਮਾਰੀਆਂ ਗਈਆਂ ਮੋਬਾਈਲ ਖੋਹੇ ਗਏ ਅਤੇ ਜਬਰ ਕੀਤਾ ਗਿਆ ਜੋ ਕਿ ਬੇਹੱਦ ਨਿੰਦਣਯੋਗ ਹੈ | ਘੁਡਾਣੀ ਨੇ ਕਿਹਾ ਕਿ ਮੁਲਾਜ਼ਮਾਂ ਤੇ ਜਬਰ ਕਰਨ ਵਾਲੀ ਸਰਕਾਰ ਕਾਰਪੋਰੇਟਾਂ ਤੋਂ ਵਾਹ ਵਾਹ ਖੱਟ ਰਹੀ ਹੈ ਕਿ ਅਸੀਂ ਉਨ੍ਹਾਂ ਦੀਆਂ ਨੀਤੀਆਂ ਲਾਗੂ ਕਰ ਰਹੇ ਹਾਂ ਤੇ ਕਾਰਪੋਰੇਟ ਦੀ ਵਫ਼ਾ ਵਿੱਚ ਭੁਗਤ ਰਹੇ ਹਾਂ | ਇਹਨਾਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਪੁਰਜ਼ੋਰ ਹਮਾਇਤ 'ਚ ਬੀ. ਕੇ. ਯੂ ਏਕਤਾ ਉਗਰਾਹਾਂ ਡਟ ਕੇ ਖੜੀ ਹੈ ਤੇ ਉਨ੍ਹਾਂ ਦੀ ਹਮਾਇਤ ਕਰਦੀ ਹੈ | ਇਸ ਮੌਕੇ ਸਰਬਜੀਤ ਸਿੰਘ, ਸੁਖਬੀਰ ਸਿੰਘ, ਮੋਹਣ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਚਰਨ ਸਿੰਘ, ਪ੍ਰੀਤਮ ਸਿੰਘ, ਜਸਪ੍ਰੀਤ, ਬਹਾਦਰ ਸਿੰਘ ਜੀਵਨ ਸਿੰਘ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸਨ |