ਈਸੜੂ, 6 ਜੂਨ (ਬਲਵਿੰਦਰ ਸਿੰਘ)-ਪਿੰਡ ਰਾਜੇਵਾਲ ਵਿਖੇ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮਦਿਨ ਨੂੰ ਸਮਰਪਿਤ ਬੱਚਿਆਂ ਦੇ ਲੰਬੇ ਕੇਸ ਮੁਕਾਬਲੇ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਤੇ ਪਿੰਡਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ 60 ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ ਅਤੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਪਹਿਲੇ ਗਰੁੱਪ ਦੇ ਮੁਕਾਬਲੇ ਵਿੱਚ ਗੁਰ ਫਤਿਹ ਸਿੰਘ ਪੁੱਤਰ ਤਲਜਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ 1100 ਰੁਪਿਆ ਨਕਦ ਇਨਾਮ, ਸਿਮਰਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਦੂਜਾ ਸਥਾਨ ਤੇ 800 ਰੁਪਏ ਨਕਦ ਇਨਾਮ ਅਤੇ ਗੁਰਫਤਿਹ ਸਿੰਘ ਪੁੱਤਰ ਗੁਰਵਿੰਦਰ ਸਿੰਘ ਨੇ ਤੀਜਾ ਸਥਾਨ ਅਤੇ 500 ਰੁਪਏ ਨਕਦ ਇਨਾਮ ਪ੍ਰਾਪਤ ਕੀਤਾ | ਦੂਜੇ ਗਰੁੱਪ ਵਿੱਚ ਪਰਮਵੀਰ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਪਹਿਲਾ ਇਨਾਮ ਅਤੇ 1500 ਰੁਪਏ ਨਕਦ ਇਨਾਮ ਪ੍ਰਾਪਤ ਕੀਤਾ | ਤੀਜੇ ਗਰੁੱਪ ਵਿੱਚ ਪਰੀਨੂਰ ਕੌਰ ਨੇ ਪਹਿਲਾ ਸਥਾਨ ਅਤੇ 2100 ਰੁਪਏ, ਗੁਰਲੀਨ ਕੌਰ ਨੇ ਦੂਜਾ ਸਥਾਨ ਤੇ 1500 ਰੁਪਏ ਅਤੇ ਜਪਲੀਨ ਕੌਰ ਨੇ ਤੀਜਾ ਸਥਾਨ ਤੇ 1000 ਰੁਪਏ ਨਕਦ ਇਨਾਮ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ ਪਿ੍ੰਸੀਪਲ ਨੇਹਾ ਢੱਲ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਸਕੂਲ ਵੱਲੋਂ ਵਿਦਿਆਰਥੀਆਂ ਦੀ ਦੇਖ ਰੇਖ ਲਈ ਜਸਵੀਰ ਕੌਰ ਜਰਗ ਅਤੇ ਰਣਜੀਤ ਕੌਰ ਨੇ ਆਪਣੀ ਅਹਿਮ ਭੂਮਿਕਾ ਨਿਭਾਈ | ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਤੇ ਰਵਿੰਦਰ ਸਿੰਘ ਬੈਨੀਪਾਲ ਨੇ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ |