19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਸਮਾਪਤ

Ad Position 21
No active advertisement
ਅਜੀਤ ਡੈਸਕ 07-06-2026
ਮੁੱਲਾਂਪੁਰ-ਦਾਖਾ, 6 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ (ਲੁਧਿ:) ਵਿਖੇ ਆਪ੍ਰੇਸ਼ਨ ਬਲੂ ਸਟਾਰ ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਪਿਛਲੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਅੰਮਿ੍ਤ ਵੇਲੇ ਭਾਈ ਬਲਜੀਤ ਸਿੰਘ ਨੇ ਸ਼ਬਦ ਗੁਰੂ ਕਥਾ ਦੀ ਵਿਚਾਰ ਸਮੇਂ ਅੱਜ ਤੋਂ 42 ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਤੇ ਫੌਜੀ ਹਮਲੇ ਦੌਰਾਨ ਹਥਿਆਰਬੰਦ ਸਿੰਘਾਂ ਵਲੋਂ ਸਿੱਖੀ ਦੀ ਆਨ-ਸ਼ਾਨ ਲਈ ਸ਼ਹਾਦਤਾਂ ਦਾ ਵਰਣਨ ਕੀਤਾ | ਸ਼੍ਰੋਮਣੀ ਢਾਡੀ ਮਨਜੀਤ ਸਿੰਘ ਲੁਧਿਆਣਾ ਦੇ ਜਥੇ ਵਲੋਂ ਆਪ੍ਰੇਸ਼ਨ ਬਲੂ ਸਟਾਰ ਫੌਜ਼ੀ ਹਮਲੇ ਨੂੰ ਵਾਰਾਂ ਰਾਹੀਂ ਪੇਸ਼ ਕਰਦਿਆਂ ਸਾਕਾ ਨੀਲਾ ਤਾਰਾ ਨੂੰ ਮੁਗਲ ਅਤੇ ਅਫਗਾਨ ਫੌਜ਼ਾਂ ਦੇ ਜ਼ੁਲਮ ਨਾਲੋਂ ਵੀ ਵੱਧ ਦੱਸਿਆ | ਢਾਡੀ ਜਥੇ ਵਲੋਂ ਮੀਰ ਮੰਨੂ ਦੇ ਰਾਜ ਦੌਰਾਨ ਗੁਰਦੁਆਰਾ ਸ਼ਹੀਦਗੰਜ ਮੁੱਲਾਂਪੁਰ ਸਮੇਤ ਪੰਜਾਬ 'ਚ ਕਈ ਹੋਰ ਥਾਵਾਂ 'ਤੇ ਸਿੱਖ ਬੀਬੀਆਂ, ਬੱਚਿਆਂ ਦੀਆਂ ਸ਼ਹਾਦਤਾਂ ਨੂੰ ਵਾਰਾਂ ਰਾਹੀਂ ਪੇਸ਼ ਕੀਤਾ | ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਜਰਨੈਲ ਸਿੰਘ ਮੁੱਲਾਂਪੁਰ, ਮੀਤ ਪ੍ਰਧਾਨ ਮਨਜੀਤ ਸਿੰਘ, ਸਾਬਕਾ ਪ੍ਰਧਾਨ ਦਵਿੰਦਰ ਸਿੰਘ ਗਿੱਲ, ਸਾਬਕਾ ਪ੍ਰਧਾਨ ਸੁਰਜੀਤ ਸਿੰਘ ਗਿੱਲ, ਕੈਪਟਨ ਮੇਜਰ ਸਿੰਘ, ਦਰਸ਼ਨ ਸਿੰਘ ਧਨੋਆ, ਗੁਰਦੇਵ ਸਿੰਘ ਕਲੇਰ, ਹਰਵਿੰਦਰ ਸਿੰਘ ਮਿੱਠਾ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ, ਬਲਦੇਵ ਸਿੰਘ ਐੱਲ.ਆਈ.ਸੀ, ਭੁਪਿੰਦਰ ਸਿੰਘ, ਤੇਜਾ ਸਿੰਘ ਗਿੱਲ, ਜਗਦੀਪ ਸਿੰਘ ਗਿੱਲ, ਹੋਰਨਾਂ ਵਲੋਂ ਕੀਰਤਨੀਏ ਅਤੇ ਢਾਡੀ ਜੱਥਿਆਂ ਦਾ ਸਨਮਾਨ ਕੀਤਾ ਗਿਆ | ਧਾਰਮਿਕ ਸਮਾਗਮ ਸਮੇਂ ਸੰਗਤ ਲਈ ਗੁਰੂ ਕੇ ਲੰਗਰਾਂ ਦਾ ਪ੍ਰਬੰਧ ਅਤੁੱਟ ਸੀ |
Ad Position 22
No active advertisement
ਪਿਛਲੀ ਖ਼ਬਰ ਢੋਲਣਵਾਲ ਵਲੋਂ ਪੰਜਾਬ ਪ੍ਰਧਾਨ ਨਾਲ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਸੰਬੰਧੀ ਵਿਚਾਰ ਚਰਚਾ ਅਗਲੀ ਖ਼ਬਰ ਸਰਕਾਰੀ ਰਾਸ਼ਨ ਡੀਪੂਆਂ 'ਤੇ ਗਰੀਬ ਪਰਿਵਾਰਾਂ ਨੂੰ ਮੁਫ਼ਤ ਅਨਾਜ ਲੈਣਾ ਹੋਇਆ ਅÏਖਾ
Ad Position 24