19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਕਲਾਸਾਂ ਆਰੰਭ

Ad Position 21
No active advertisement
ਅਜੀਤ ਡੈਸਕ 07-06-2026
ਮਾਛੀਵਾੜਾ ਸਾਹਿਬ, 6 ਜੂਨ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 2 ਜੂਨ ਨੂੰ ਇਹ ਗੁਰਮਤਿ ਕਲਾਸਾਂ ਸ਼ੁਰੂ ਹੋਈਆਂ ਹਨ ਜੋ ਕਿ 11 ਜੂਨ ਤੱਕ ਜਾਰੀ ਰਹਿਣਗੀਆਂ ਜਿਸ ਵਿਚ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਦੇ ਬੱਚੇ ਸ਼ਾਮਲ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਮਤਿ ਕਲਾਸਾਂ ਵਿਚ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਮੋਹਣ ਸਿੰਘ ਅਤੇ ਗੁਰੂ ਘਰ ਦੇ ਕਥਾਵਾਚਕਾਂ ਵਲੋਂ ਬੱਚਿਆਂ ਨੂੰ ਸਿੱਖ ਮਰਿਆਦਾ, ਗੁਰਬਾਣੀ ਸੰਥਿਆ, ਗੁਰੂ ਸਾਹਿਬਾਨਾਂ ਦਾ ਇਤਿਹਾਸ, ਸਿੱਖ ਧਰਮ ਦੇ ਮੁੱਢਲੇ ਸਿਧਾਂਤ, ਪਰਿਵਾਰਕ ਤੇ ਸਮਾਜਿਕ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੱਚੇ ਵਧ ਚੜ੍ਹ ਕੇ ਇਨ੍ਹਾਂ ਗੁਰਮਤਿ ਕਲਾਸਾਂ ਵਿਚ ਸ਼ਮੂਲੀਅਤ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਿਸ਼ਨਪੁਰਾ 'ਚ ਵਿਧਾਇਕ ਗਿਆਸਪੁਰਾ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੇ ਲਾਠੀਚਾਰਜ ਦੀ ਨਿਖੇਧੀ
Ad Position 24