ਮਲੌਦ, 6 ਜੂਨ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਪੰਚ ਮਨਦੀਪ ਸਿੰਘ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਲਾਭਪਾਰਤੀ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀਆਂ ਰਾਸ਼ਣ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨੇ ਪਹਿਲੀ ਵਾਰ ਅਜਿਹੀ ਸਰਕਾਰ ਚੁਣੀ ਹੈ ਜਿਸ ਨੇ ਨਾ ਕੇਵਲ ਆਪਣੇ ਸਾਰੇ ਚੋਣ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ, ਸਗੋਂ ਲੋਕਾਂ ਤੱਕ ਉਹ ਸਹੂਲਤਾਂ ਵੀ ਪਹੁੰਚਾਇਆ ਹਨ, ਜਿਨ੍ਹਾਂ ਦਾ ਵਾਅਦਾ ਤੱਕ ਨਹੀਂ ਸੀ ਕੀਤਾ | ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਚੇਅਰਮੈਨ ਮੁਕੰਦ ਸਿੰਘ ਕਿਸ਼ਨੁਪਰਾ, ਪੰਚ ਰਾਮ ਸਿੰਘ, ਪੰਚ ਜਸਵੀਰ ਸਿੰਘ, ਪੰਚ ਜਸਪਾਲ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |