ਕੁਹਾੜਾ, 7 ਜੂਨ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਦਾ ਮੁੱਢ ਸਤਿਗੁਰੂ ਰਾਮ ਸਿੰਘ ਨੇ ਅੰਗਰੇਜ਼ ਸਾਮਰਾਜ ਵਿਰੁੱਧ ਨਾ-ਮਿਲਵਰਤਨ ਲਹਿਰ ਚਲਾ ਕੇ ਬੰਨਿ੍ਹਆ ਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ | ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਤੇ ਨਾਮਧਾਰੀ ਸਿੰਘਾਂ ਨੇ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਰਾਜਪਾਲ ਕਟਾਰੀਆ ਅੱਜ ਸ਼੍ਰੀ ਭੈਣੀ ਸਾਹਿਬ ਵਿਖੇ ਸੰਬੋਧਨ ਕਰ ਰਹੇ ਸਨ |