15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਲੀਵਾਲ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਦੀ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 08-06-2026
ਹੰਬੜਾਂ/ਭੂੰਦੜੀ, 7 ਜੂਨ (ਮੇਜਰ ਹੰਬੜਾਂ, ਕੁਲਦੀਪ ਸਿੰਘ ਮਾਨ)-ਇਤਿਹਾਸਕ ਪਿੰਡ ਆਲੀਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਹਸ਼ਨਪੁਰ) ਦੀ ਕਿਸਾਨੀ ਮੁੱਦਿਆਂ ਨੂੰ ਲੈ ਕੇ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਗਰੂਪ ਸਿੰਘ ਹਸ਼ਨਪੁਰ ਦੀ ਅਗਵਾਈ ਹੇਠ ਹੋਈ | ਇਸ ਭਰਵੀਂ ਮੀਟਿੰਗ ਦੇ ਆਯੋਜਨ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ, ਇਕਾਈ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਕਰਨੈਲ ਸਿੰਘ ਕਾਕੂ ਨੇ ਅਹਿਮ ਭੂਮਿਕਾ ਨਿਭਾਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸ਼ਨਪੁਰ ਨੇ ਕਿਹਾ ਕਿ ਪੰਜਾਬ ਦੇ ਜੁਝਾਰੂ ਲੋਕਾਂ ਅਤੇ ਯੂਨੀਅਨ ਦੇ ਆਗੂਆਂ ਦੇ ਸਹਿਯੋਗ ਸਦਕਾ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਜਥੇਬੰਦੀ (ਹਸ਼ਨਪੁਰ) ਦਾ ਲਗਾਤਾਰ ਸੰਘਰਸ਼ ਜਾਰੀ ਰਹੇਗਾ, ਉੱਥੇ ਸਰਕਾਰਾਂ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਵਿਰੁੱਧ ਜਥੇਬੰਦੀ ਆਪਣੀ ਲੜਾਈ ਨੂੰ ਜਾਰੀ ਰੱਖੇਗੀ ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਨਸਾਫ਼ ਦਬਾਉਣ ਲਈ ਵਚਨਬੱਧ ਰਹੇਗੀ | ਜਥੇਬੰਦੀ ਵਲੋਂ ਪਟਿਆਲਾ ਵਿਖੇ ਮੁਲਾਜ਼ਮਾਂ ਉੱਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਪ੍ਰਧਾਨ ਹਸ਼ਨਪੁਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ | ਇਸ ਮੌਕੇ ਜਨਰਲ ਸਕੱਤਰ ਹਰਦੀਪ ਸਿੰਘ ਸਰਾਭਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ, ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ, ਹਰਮਨਜੋਤ ਸਿੰਘ, ਹਰਜਿੰਦਰ ਸਿੰਘ, ਪ੍ਰੈੱਸ ਸਕੱਤਰ ਦੇਵ ਸਰਾਭਾ, ਆਗੂ ਸਤਨਾਮ ਸਿੰਘ ਚਾਹਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਪਿੰਡ ਆਲੀਵਾਲ ਦੀ ਇਕਾਈ ਅਤੇ ਗ੍ਰਾਮ ਪੰਚਾਇਤ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਹਸਨਪੁਰ) ਦੇ ਅਹੁਦੇਦਾਰਾਂ ਅਤੇ ਜੁਝਾਰੂ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਦੀਦਾਰ ਸਿੰਘ ਘਮਣੇਵਾਲ, ਜਥੇਦਾਰ ਗੁਰਦੇਵ ਸਿੰਘ ਭੱਟੀਆਂ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਗਹੋਰ, ਅਮਨਦੀਪ ਸਿੰਘ ਭਨੋਹੜ, ਪ੍ਰਧਾਨ ਲਖਵੀਰ ਸਿੰਘ, ਯਾਦਵਿੰਦਰ ਸਿੰਘ ਸੈਂਟਾ, ਹਰਪ੍ਰੀਤ ਸਿੰਘ ਹੈਪੀ, ਸੁਖਰਾਜ ਸਿੰਘ ਗੁੜੇ, ਤੇਜਪਾਲ ਸਿੰਘ, ਕਾਕਾ ਭਿੰਡਰ ਸਿੰਘ, ਲਖਵਿੰਦਰ ਸਿੰਘ ਡੱਲਾ, ਜਗਤਾਰ ਸਿੰਘ ਲੁਧਿਆਣਾ, ਅਵਤਾਰ ਸਿੰਘ, ਅਜੇ ਕੁਮਾਰ ਆਲੀਵਾਲ, ਕਰਨੈਲ ਸਿੰਘ, ਸਰਜੀਤ ਸਿੰਘ, ਤਰਸੇਮ ਸਿੰਘ, ਬਿਕਰਮ ਸਿੰਘ, ਦਲਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਸਟੇਜ਼ ਸੈਕਟਰੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੰਬੜਾਂ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ-ਚੇਅਰਮੈਨ ਗਿੱਲ/ਬਾਸੀਆਂ
Ad Position 24