15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਗਰਾਉਂ ਦੇ ਸੀਨੀਅਰ ਕਾਂਗਰਸੀ ਆਗੂ 'ਤੇ ਜਾਨਲੇਵਾ ਹਮਲਾ

Ad Position 21
No active advertisement
ਅਜੀਤ ਡੈਸਕ 08-06-2026
ਜਗਰਾਉਂ, 7 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੱਲ ਰਹੀ ਰੰਜਿਸ਼ ਨੇ ਇਕ ਵਾਰ ਫਿਰ ਸ਼ਹਿਰ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਸ਼ਹਿਰ ਵਿਚ ਤਣਾਅਪੂਰਨ ਸਥਿਤੀ ਨੇ ਉਸ ਵੇਲੇ ਹਿੰਸਕ ਰੂਪ ਧਾਰ ਲਿਆ, ਜਦੋਂ ਇਕ ਕਾਂਗਰਸੀ ਆਗੂ 'ਤੇ ਯੋਜਨਾਬੱਧ ਤਰੀਕੇ ਨਾਲ ਘਾਤ ਲਗਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ | ਪੀੜਤ ਕਾਂਗਰਸੀ ਆਗੂ ਰਵਿੰਦਰ ਕੁਮਾਰ ਸੱਭਰਵਾਲ ਉਰਫ਼ ਨੀਟਾ ਸੱਭਰਵਾਲ ਦੇਰ ਰਾਤ ਆਪਣੀ ਐਕਟਿਵਾ 'ਤੇ ਘਰ ਜਾ ਰਹੇ ਸਨ | ਦੋਸ਼ ਹੈ ਕਿ ਸਾਬਕਾ ਕੌਂਸਲਰ ਫੀਨਾ ਸੱਭਰਵਾਲ ਦੇ ਪੁੱਤਰ ਮੋਹਿਤ ਸੱਭਰਵਾਲ ਨੇ ਆਪਣੇ ਚਚੇਰੇ ਭਰਾ ਸ਼ਾਨੂ ਅਤੇ ਸਾਥੀ ਸਨੀ ਨਾਲ ਮਿਲ ਕੇ ਪਹਿਲਾਂ ਤੋਂ ਹੀ ਸਾਜ਼ਿਸ਼ ਰਚ ਕੇ ਉਨ੍ਹਾਂ ਨੂੰ ਘੇਰ ਲਿਆ | ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਫਿਰ ਪੀੜਤ ਨੂੰ ਜ਼ਮੀਨ 'ਤੇ ਸੁੱਟ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ | ਇਸ ਦੌਰਾਨ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਨ੍ਹਾਂ ਕੋਲ ਹਥਿਆਰ ਹੈ ਅਤੇ ਸਿਰ ਵਿਚ ਗੋਲੀ ਮਾਰ ਦੇਣਗੇ | ਹਮਲੇ ਵਿਚ ਨੀਟਾ ਸੱਭਰਵਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਬਾਂਹ ਦੀ ਹੱਡੀ ਟੁੱਟ ਗਈ ਹੈ | ਰੌਲਾ ਪੈਣ 'ਤੇ ਜਦੋਂ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਤਾਂ ਹਮਲਾਵਰ ਫ਼ਰਾਰ ਹੋ ਗਏ | ਪਰਿਵਾਰਿਕ ਮੈਂਬਰਾਂ ਨੇ ਜ਼ਖ਼ਮੀ ਆਗੂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ | ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਜਗਰਾਉਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਨੇ ਮੋਹਿਤ ਸੱਭਰਵਾਲ, ਸ਼ਾਨੂ ਅਤੇ ਸਨੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕਰ ਲਿਆ ਹੈ | ਹਾਲਾਂਕਿ ਘਟਨਾ ਤੋਂ ਬਾਅਦ ਤਿੰਨੇ ਦੋਸ਼ੀ ਫ਼ਰਾਰ ਹਨ |
Ad Position 22
No active advertisement
ਪਿਛਲੀ ਖ਼ਬਰ ਹਠੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ 2 ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਹੰਬੜਾਂ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ
Ad Position 24