ਪਾਇਲ, 7 ਜੂਨ (ਪੱਤਰ ਪ੍ਰੇਰਕ)-ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਤੇ ਲਾਠੀਚਾਰਜ ਕਰਨ ਦੀ ਹਰ ਪਾਸਿਓਾ ਨਿਖੇਧੀ ਹੋ ਰਹੀ ਹੈ | ਜੋ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸੀ | ਸ਼ਾਂਤਮਈ ਸੰਘਰਸ਼ ਕਰਨਾ ਹਰ ਇੱਕ ਦਾ ਅਧਿਕਾਰ ਹੈ | ਕੋਈ ਵੀ ਸਰਕਾਰ ਇਸ ਨੂੰ ਰੋਕ ਨਹੀਂ ਸਕਦੀ | ਇਸ ਬਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਡਾ ਸੁਰਿੰਦਰ ਸਿੰਘ ਸ਼ਾਹਪੁਰ ਨੇ ਆਪਣੀਆਂ ਹੱਕੀ ਮੰਗਾਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਤੇ ਪੁਲਿਸ ਵੱਲੋਂ ਅੰਨੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ | ਇਸ ਲਾਠੀਚਾਰਜ ਨਾਲ ਬਹੁਤ ਨੌਜਵਾਨ ਜ਼ਖਮੀ ਹੋ ਗਏ | ਸਰਕਾਰ ਨੂੰ ਅਜਿਹੀ ਘਿਣਾਉਣੀ ਕਾਰਵਾਈ ਨਹੀਂ ਕਰਨੀ ਚਾਹੀਦੀ | ਸਗੋਂ ਅਜਿਹੇ ਮਸਲੇ ਗੱਲਬਾਤ ਰਾਹੀ ਹੱਲ ਕਰਨੇ ਚਾਹੀਦੇ ਹਨ | ਕਿਉਂਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੰਗਣ ਦਾ ਪੂਰਨ ਹੱਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸ਼ਾਂਤਮਈ ਸੰਘਰਸ਼ ਨੌਜਵਾਨਾਂ ਤੇ ਅੰਨੇ੍ਹਵਾਹ ਲਾਠੀ ਚਾਰਜ ਕਰਕੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰ ਰਹੀ ਹੈ | ਹੋਰਨਾਂ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾਂ ਤੇ ਲਾਠੀਚਾਰਜ ਕਰਨ ਦੀ ਨਿੰਦਾ ਕਰਨ ਵਾਲਿਆਂ ਚ ਮਨਜੀਤ ਸਿੰਘ ਘੁਡਾਣੀ, ਰਾਵਿੰਦਰ ਸਿੰਘ ਨਵਾਂ ਪਿੰਡ, ਗੁਰਦੀਪ ਸਿੰਘ ,ਚਮਕੌਰ ਸਿੰਘ, ਜਰਨੈਲ ਸਿੰਘ ਗਿੱਲ, ਰਾਏ ਸਿੰਘ, ਹਰਸ਼ੀ ਬਾਬੂ, ਸਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਾਜਦੀਨ, ਕੁਲਦੀਪ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ ਗਿੱਲ, ਹਰਸ਼ਦੀਪ ਸਿੰਘ, ਪਰਮਜੀਤ ਸਿੰਘ ਸ਼ਾਮਲ ਹਨ |