12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਢਿੱਲੋਂ ਭਾਜਪਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ-ਨਿਰਮਲ ਸਿੰਘ ਐਸ.ਐਸ.

Ad Position 21
No active advertisement
ਅਜੀਤ ਡੈਸਕ 08-06-2026
ਡਾਬਾ/ਲੁਹਾਰਾ, 7 ਜੂਨ (ਕੁਲਵੰਤ ਸਿੰਘ ਸੱਪਲ)-ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐਸ.ਐਸ. ਨੇ ਭਾਜਪਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਢਿੱਲੋਂ ਦੀ ਨਿਯੁਕਤੀ ਨਾਲ ਸੂਬਾ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਸ. ਢਿੱਲੋਂ ਵੱਡਾ ਹੰਭਲਾ ਮਾਰਦਿਆਂ ਆਗਾਮੀ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਗਠਨ ਲਈ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ 'ਚ ਵੱਡਾ ਜੋਸ਼ ਭਰਨਗੇ | ਐਸ.ਐਸ. ਨੇ ਕਿਹਾ ਕਿ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾ ਕੇ ਸੂਬਾ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਐਸ.ਐਸ. ਨੇ ਕਿਹਾ ਕਿ ਸੂਬਾ ਪ੍ਰਧਾਨ ਢਿੱਲੋਂ ਪੜੇ ਲਿਖੇ ਅਤੇ ਸੂਝਵਾਨ ਇਨਸਾਨ ਹਨ ਅਤੇ ਨੀਤੀ ਬਣਾਉਣ ਵਿਚ ਮਾਹਿਰ ਸ. ਢਿੱਲੋਂ ਪਾਰਟੀ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
Ad Position 22
No active advertisement
ਪਿਛਲੀ ਖ਼ਬਰ ਐਡ. ਰਾਹੁਲ ਪੁਹਾਲ ਨੂੰ ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਘਰ ਦੇ ਬਾਹਰ ਖੜੇ੍ਹ ਸਾਈਕਲ ਚੋਰੀ
Ad Position 24