11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੁੱਤਰਾਂ ਤੋਂ ਦੁਖੀ ਹੋਏ ਪਿਓ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਆਉਂਦੇ ਇਲਾਕੇ ਮਹਾਵੀਰ ਕਲੋਨੀ ਭਾਮੀਆਂ ਖੁਰਦ 'ਚ ਪੁੱਤਰਾਂ ਤੋਂ ਪ੍ਰੇਸ਼ਾਨ ਹੋਈ ਪਿਓ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕਿਰਨ ਦੇਵੀ ਨੇ ਦੱਸਿਆ ਕਿ ਉਸਦੇ ਪਤੀ ਗੁਰਦੇਵ ਸਿੰਘ ਦੇ ਪਹਿਲੇ ਵਿਆਹ ਵਿਚੋਂ ਦੋ ਲੜਕੇ ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਨ, ਜੋ ਉਨ੍ਹਾਂ ਦੇ ਮਕਾਨ ਵਿਚ ਉਪਰ ਵਾਲੇ ਪੋਸ਼ਨ ਵਿਚ ਰਹਿੰਦੇ ਸਨ, ਜਿਨ੍ਹਾਂ ਨੂੰ ਗਲਤ ਕੰਮ ਕਰਨ ਕਰਕੇ ਉਸਦੇ ਪਤੀ ਨੇ ਘਰ 'ਚੋਂ ਬਾਹਰ ਕੱਢ ਦਿੱਤਾ, ਜਿਨ੍ਹਾਂ ਨੇ ਘਰ ਆਕੇ ਸਾਨੂੰ ਮਕਾਨ ਖਾਲੀ ਕਰਨ ਲਈ ਅੱਗ ਲਗਾ ਕੇ ਸਾੜਣ ਦੀਆਂ ਧਮਕੀਆਂ ਦਿੱਤੀਆਂ, ਜਿਸ ਤੋਂ ਦੁਖੀ ਹੋਏ ਉਸਦੇ ਪਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਜਾਂਚ ਅਧਿਕਾਰੀ ਏ. ਐਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਗੁਰਦੇਵ ਸਿੰਘ ਕੁਝ ਸਮਾਂ ਪਹਿਲਾਂ ਹੀ ਪੰਜਾਬ ਪੁਲਿਸ ਤੋਂ ਸੇਵਾ ਮੁਕਤ ਹੋਇਆ ਸੀ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਸਿਰ ਨੈਨੋ ਯੂਰੀਆ ਧੱਕੇ ਨਾਲ ਮੜ੍ਹਨ ਦੇ ਵਿਰੋਧ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਸੋਮਲ ਖੇੜੀ ਵਿਖੇ ਐਸ. ਆਈ. ਆਰ. ਤਹਿਤ ਕੈਂਪ
Ad Position 24