ਲੁਧਿਆਣਾ, 7 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੀ ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਨੇ ਪੰਜਾਬ ਸਰਕਾਰ ਦੀ 10 ਲੱਖ ਰੁਪਏ ਵਾਲੀ ਸਿਹਤ ਕਾਰਡ ਯੋਜਨਾ 'ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਸਰਕਾਰ ਸਿਹਤ ਕਾਰਡਾਂ ਦੇ ਨਾਂ 'ਤੇ ਪੰਜਾਬ ਦੇ ਲੋਕਾਂ ਨੰੂ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਸਿਹਤ ਕਾਰਡ ਤਾਂ ਬਣਾਏ ਜਾ ਰਹੇ ਹਨ, ਪਰ ਕਈ ਮਰੀਜ਼ਾਂ ਨੰੂ ਹਸਪਤਾਲਾਂ ਵਿਚ ਇਨ੍ਹਾਂ ਦਾ ਲਾਭ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੰੂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿਚ ਕਰੀਬ 75 ਲੱਖ ਪਰਿਵਾਰ ਹਨ ਅਤੇ ਸਰਕਾਰ ਨੰੂ ਸਪੱਸ਼ਟ ਕਰਨਾ ਚਾਹੀਦਾ ਹੈ ਕਿ, ਕੀ ਉਹ ਸਾਰੇ ਪਰਿਵਾਰਾਂ ਨੰੂ ਇਸ ਯੋਜਨਾ ਦਾ ਲਾਭ ਦੇਣ ਦੇ ਸਮਰੱਥ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੀਆਂ ਯੋਜਨਾਵਾਂ ਸਿਰਫ਼ ਐਲਾਨਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਜ਼ਮੀਨੀ ਪੱਧਰ 'ਤੇ ਵੀ ਇਨ੍ਹਾਂ ਦਾ ਲਾਭ ਮਿਲਣਾ ਚਾਹੀਦਾ ਹੈ | ਉਨ੍ਹਾਂ ਵਲੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿਹਤ ਕਾਰਡ ਯੋਜਨਾਂ ਦੀ ਅਸਲ ਸਥਿਤੀ ਲੋਕਾਂ ਸਾਹਮਣੇ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਵਿਅਕਤੀ ਨੰੂ ਬਿਨਾਂ ਕਿਸੇ ਰੁਕਾਵਟ ਦੇ ਇਸ ਯੋਜਨਾ ਦਾ ਲਾਭ ਮਿਲ ਸਕੇ |