11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ, ਅਨੇਕਾਂ ਵਰਕਰ 'ਆਪ' 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ਼ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਹਲਕਾ ਪੂਰਬੀ ਦੇ ਵਾਰਡ ਨੰਬਰ 4 ਦੇ ਇੰਚਾਰਜ ਰਾਕੇਸ਼ ਮਿਗਲਾਨੀ ਅਤੇ ਡਾ. ਮਹਿਤਾ ਆਪਣੇ ਵੱਡੀ ਗਿਣਤੀ 'ਚ ਸਾਥੀਆਂ ਸਮੇਤ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਵਿਧਾਇਕ ਗਰੇਵਾਲ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ਆਏ ਦਿਨ ਹੀ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਐਸੀ ਪਾਰਟੀ ਹੈ ਜਿਸ 'ਚ ਹਰ ਛੋਟੇ ਵਰਕਰ ਨੂੰ ਵੀ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਅਤੇ ਦੂਜੇ ਪਾਸੇ ਕਾਂਗਰਸ ਤੇ ਹੋਰਨਾਂ ਪਾਰਟੀਆਂ 'ਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਇਹਨਾਂ ਪਾਰਟੀਆਂ ਦੇ ਆਗੂ ਤੇ ਵਰਕਰ ਆਪਣੇ ਭਵਿੱਖ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਵਿਧਾਇਕ ਗਰੇਵਾਲ ਨੇ ਪਾਰਟੀ 'ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਏ ਵਰਕਰਾਂ ਅਤੇ ਆਗੂਆਂ ਨੂੰ ਜਿੱਥੇ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ, ਉਥੇ ਹੀ ਆਉਣ ਵਾਲੇ ਦਿਨਾਂ 'ਚ ਪਾਰਟੀ ਵਲੋਂ ਵੱਡੀਆਂ ਜਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਵਾਰਡ ਇੰਚਾਰਜ ਬਾਊ ਸ਼ਰਮਾ, ਲਖਵਿੰਦਰ ਚੌਧਰੀ, ਮਨਜੀਤ ਸਿੰਘ, ਹਕੀਕਤ ਰਾਏ, ਭੁਪਿੰਦਰ ਸਿੰਘ, ਪ੍ਰਹਲਾਦ, ਰਾਜਿੰਦਰ ਸਿੰਘ, ਉਮੇਸ਼ ਸ਼ਾਹ, ਪ੍ਰੇਮ ਚੌਪੜਾ, ਰਾਮ ਚੌਪੜਾ, ਇੰਦਰ ਛਾਬੜਾ, ਅਬੀ ਮਿਗਲਾਨੀ, ਹਰੀਸ਼ ਅਰੋੜਾ, ਡਾ. ਰਾਜਿੰਦਰ ਮਹਿਤਾ, ਵਿਜੈ ਕਵਾਤਰਾ, ਅਜੈ ਕਵਾਤਰਾ, ਗੋਰਵ ਅਰੋੜਾ, ਗੁਰਸ਼ਰਨਦੀਪ ਸਿੰਘ ਪੀਏ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰੇ ਤੇ ਵਾਅਦਿਆਂ ਨਾਲ ਕੀਤਾ ਜ਼ਲੀਲ-ਸਿੰਮਕ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਆਪਸੀ ਕਲੇਸ਼ ਤੋਂ ਆਗੂ ਤੇ ਵਰਕਰ ਦੁਖੀ - ਵਿਧਾਇਕ ਗਰੇਵਾਲ ਭੋਲਾ ਕਾਂਗਰਸ ਪਾਰਟੀ ਨੂੰ ਲੱਗਿਆ ਵੱਡ...
Ad Position 24