ਰਾੜਾ ਸਾਹਿਬ, 8 ਜੂਨ (ਸੁਖਵੀਰ ਸਿੰਘ ਚਣਕੋਈਆਂ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਵਿੱਚ ਸੰਗਤਾਂ ਦੇ ਮੁਖਾਤਿਵ ਹੰੁਦਿਆਂ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਮੋਹਣ ਸਿੰਘ ਕਥਾ ਵਾਚਕ, ਜਥੇਦਾਰ ਭਾਈ ਬਾਵਾ ਸਿੰਘ, ਰਾਗੀ ਭਾਈ ਜਸਵੀਰ ਸਿੰਘ ਕੋਹਲੀ ਤੋਂ ਇਲਾਵਾ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਘੱਲੂਘਾਰਾ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਸਟੇਜ ਸਕੱਤਰ ਭਾਈ ਹਰਦੇਵ ਸਿੰਘ ਦੋਰਾਹਾ ਨੇ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਅਗਲੇਰੇ ਸਮਾਗਮਾਂ ਦੀ ਜਾਣਕਾਰੀ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦਿੰਦਿਆਂ ਦੱਸਿਆ ਕਿ ਗੁ. ਰਾੜਾ ਸਾਹਿਬ ਵਿਖੇ 15 ਜੂਨ 2026 ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ ਜਾਵੇਗਾ ਅਤੇ 18 ਜੂਨ ਨੂੰ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਜਾਵੇਗਾ ਉਸ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਬਾਬਾ ਅਜਵਿੰਦਰ ਸਿੰਘ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਪਿੰ੍ਰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |