12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ- ਵਿਧਾਇਕ ਸੰਗੋਵਾਲ

Ad Position 21
No active advertisement
ਅਜੀਤ ਡੈਸਕ 09-06-2026
ਡੇਹਲੋਂ, 8 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਸਬਾ ਡੇਹਲੋਂ ਵਿਖੇ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਦਾਅਵਾ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰ ਚੜਾਏ ਹਨ, ਜਿਸ ਦੀ ਲੜੀ ਤਹਿਤ ਅਸਲ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਸਮੇਂ ਪਾਰਦਰਸ਼ਤਾ ਲਿਆਉਣਾ ਸਭ ਤੋਂ ਅਹਿਮ ਕੰਮ ਨੇਪਰੇ ਚੜਿਆ ਹੈ | ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਦੇ ਰਾਜ ਅੰਦਰ ਧਨਾਢ ਲੋਕਾਂ ਨੂੰ ਰਾਸ਼ਨ ਮਿਲਦਾ ਰਿਹਾ | ਪਰ ਅਸਲ ਹੱਕਦਾਰ ਲੋਕ ਸਰਕਾਰੀ ਸੁਵਿਧਾ ਤੋਂ ਵਾਂਝੇ ਰਹਿ ਜਾਂਦੇ ਸਨ | ਉਨ੍ਹਾਂ ਕਿਹਾ ਸੂਬੇ ਅੰਦਰ ਕਣਕ ਸਮੇਤ ਰਾਸ਼ਨ ਦੀ ਵੰਡ ਸਮੇਂ ਵੱਡੇ ਪੱਧਰ 'ਤੇ ਧਾਂਦਲੀਆਂ ਹੋ ਰਹੀਆਂ ਸਨ, ਜਿਸ ਸੰਬੰਧੀ ਪੰਜਾਬ ਸਰਕਾਰ ਨੂੰ ਨਿੱਤ ਦਿਨ ਲੋੜਵੰਦ ਲੋਕਾਂ ਦੇ ਇਸ ਸਹੂਲਤ ਤੋਂ ਵਾਂਝੇ ਰਹਿ ਜਾਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ | ਇਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਜਿੱਥੇ ਰਾਸ਼ਨ ਵੰਡ ਸਕੀਮ ਅੰਦਰ ਪਾਰਦਰਸ਼ਤਾ ਲਿਆਂਦੀ, ਉਸ ਦੇ ਨਾਲ ਹੀ ਅਸਲ ਹੱਕਦਾਰ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਬਣਾ ਕੇ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗਰਾਂਟ ਨਾਲ ਬਿਨਾਂ ਭੇਦ-ਭਾਵ ਕੰਮ ਕੀਤਾ ਜਾ ਰਿਹਾ ਹੈ | ਉਸ ਦੇ ਨਾਲ ਹੀ ਸੜਕਾਂ ਦਾ ਨਵੀਨੀਕਰਨ, ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ, ਵੱਖ-ਵੱਖ ਪਿੰਡਾਂ ਅੰਦਰ 40 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਇਸ ਮੌਕੇ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ, ਸੰਮਤੀ ਮੈਂਬਰ ਜਗਰੂਪ ਸਿੰਘ ਗਿੱਲ ਡੇਹਲੋਂ, ਪੰਚ ਅੰਕੁਸ਼ ਗੋਇਲ ਡੇਹਲੋਂ, ਪੰਚ ਦਰਸ਼ਨ ਸਿੰਘ, ਪੰਚ ਗੁਰਮੇਲ ਸਿੰਘ ਗੇਲਾ, ਲਾਡੀ ਡੇਹਲੋਂ, ਗੋਰਾ ਡੇਹਲੋਂ, ਸੰਜੀਵ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀਆਂ ਨੂੰ ਸਿਹਤ ਕਾਰਡਾਂ ਦੇ ਨਾਂਅ 'ਤੇ ਗੁਮਰਾਹ ਕਰ ਰਹੀ ਹੈ 'ਆਪ' ਸਰਕਾਰ-ਸੁੱਖੀ ਸ਼ਰਮਾ
Ad Position 24