12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਾਲਾਜੀ ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਵੱਖ-ਵੱਖ ਸਮੱਸਿਆਵਾਂ ਸੰਬੰਧੀ ਸੰਗੋਵਾਲ, ਮੀਲੂ ਤੇ ਹਰੀ ਨੂੰ ਕਰਵਾਇਆ ਜਾਣੂ

Ad Position 21
No active advertisement
ਅਜੀਤ ਡੈਸਕ 09-06-2026
ਸਾਹਨੇਵਾਲ, 8 ਜੂਨ (ਹਨੀ ਚਾਠਲੀ)-ਦੇਸ਼ 'ਚ ਭਾਰਤੀ ਜਨਤਾ ਪਾਰਟੀ ਦੀ ਲੋਕਪਿ੍ਅਤਾ ਦਿਨ-ਬ-ਦਿਨ ਵਧਦੀ ਜਾ ਰਹੀ ਹੈ ਤੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਹੀ ਕਾਰਨ ਹੈ ਕਿ ਹੁਣ 2027 'ਚ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਤੇ ਸੀਨੀਅਰ ਭਾਜਪਾ ਆਗੂ ਹਰੀ ਸਿੰਘ ਵਲੋਂ ਬਾਲਾ ਜੀ ਕਾਲੋਨੀ ਸਾਹਨੇਵਾਲ ਦੇ ਵਸਨੀਕਾਂ ਨਾਲ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਮੀਟਿੰਗ ਦੌਰਾਨ ਬਾਲਾ ਜੀ ਕਾਲੋਨੀ ਵਾਸੀਆਂ ਨੇ ਵੱਖ-ਵੱਖ ਸਮੱਸਿਆਵਾਂ ਸੰਬੰਧੀ ਰਾਮਿੰਦਰ ਸਿੰਘ ਸੰਗੋਵਾਲ, ਰਸ਼ਪਾਲ ਸਿੰਘ ਮੀਲੂ ਤੇ ਹਰੀ ਸਿੰਘ ਨੂੰ ਜਾਣੂ ਕਰਵਾਇਆ | ਸੰਗੋਵਾਲ, ਮੀਲੂ ਤੇ ਹਰੀ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਪ੍ਰਾਪਤ ਕੀਤੀ ਹੈ ਤੇ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਗਲਾਡਾ ਦੇ ਅਧਿਕਾਰੀਆਂ ਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਸੰਗੋਵਾਲ, ਮੀਲੂ ਤੇ ਹਰੀ ਨੇ ਕਾਲੋਨੀ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਸੀਂ ਸਾਨੂੰ ਦੱਸੋ, ਅਸੀਂ ਤੁਹਾਡੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ | ਇਸ ਮੌਕੇ ਕਾਲੋਨੀ ਵਾਸੀਆਂ ਨੇ ਰਾਮਿੰਦਰ ਸਿੰਘ ਸੰਗਵਾਲ, ਰਸ਼ਪਾਲ ਸਿੰਘ ਮੀਲੂ ਤੇ ਹਰੀ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਅਰੁਣ ਪਪਨੇਜਾ, ਸ਼ੀਸ਼ਪਾਲ ਬਿਰਲਾ, ਪੰਕਜ ਬਿਰਲਾ, ਅਜੈਬ ਸਿੰਘ, ਪੰਕਜ ਤਿਵਾੜੀ, ਬਲਕਾਰ ਸਿੰਘ, ਚੰਦਰ ਸ਼ੇਖਰ, ਬਸੰਤ ਜੋਸ਼ੀ, ਬਲੀਕਰਨ ਸਿੰਘ, ਰਾਜਵੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਕੀ ਨੂੰ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਮਾਲੀ ਮਦਦ ਅਗਲੀ ਖ਼ਬਰ ਕੇਂਦਰ ਦੀ ਤਰਜ਼ 'ਤੇ ਕਿਸਾਨਾਂ ਦੇ ਸਮਾਰਟ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ
Ad Position 24