12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੱਕੀ ਨੂੰ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਮਾਲੀ ਮਦਦ

Ad Position 21
No active advertisement
ਅਜੀਤ ਡੈਸਕ 09-06-2026
ਮਾਛੀਵਾੜਾ ਸਾਹਿਬ, 8 ਜੂਨ (ਮਨੋਜ ਕੁਮਾਰ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਹੁਣ ਇੱਕ ਹੋਰ ਨਵਾਂ ਅਧਿਆਇ ਜੁੜਨ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਕੇਂਦਰ ਤੇ ਪੰਜਾਬ ਸਰਕਾਰ ਦੇ ਸਾਂਝੇ ਉੱਦਮ ਨਾਲ ਝੋਨੇ ਦੀ ਬਿਜਾਈ ਦੀ ਜਗਾ ਜਿਹੜਾ ਕਿਸਾਨ ਮੱਕੀ ਦੀ ਫ਼ਸਲ ਬੀਜੇਗਾ | ਹੁਣ ਉਸ ਦੇ ਖਾਤੇ ਵਿਚ 7000 ਰੁਪਏ ਪ੍ਰਤੀ ਏਕੜ ਸਿੱਧੇ ਤੌਰ 'ਤੇ ਸਰਕਾਰ ਵਲੋਂ ਪਾਇਆ ਜਾਵੇਗਾ | ਇਸ ਗੱਲ ਨੂੰ ਹੋਰ ਸਾਫ਼ ਕਰਦਿਆਂ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਦਾ ਅਸਲ ਮਤਲਬ ਝੋਨੇ ਹੇਠਲੇ ਰਕਬੇ ਨੂੰ ਘੱਟ ਕਰਨਾ ਹੈ ਤਾਂ ਕਿ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕੇ | ਇਸ ਦੇ ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿਸ਼ੇਸ਼ ਮਦਦ ਵੀ ਦਿੱਤੀ ਜਾ ਰਹੀ ਹੈ | ਬਲਾਕ ਮਾਛੀਵਾੜਾ ਦੀ ਗੱਲ ਕਰੀਏ ਤਾਂ ਪਿਛਲੇ ਸੀਜ਼ਨ ਵਾਂਗ ਇਸ ਵਾਰ ਵੀ ਕਰੀਬ 54000 ਹਜ਼ਾਰ ਏਕੜ ਵਿਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਤੇ 9 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ | ਪਰ ਝੋਨੇ ਦੀ ਫ਼ਸਲ ਲਈ ਭਰਪੂਰ ਮਾਤਰਾ ਵਿਚ ਪਾਣੀ ਦੀ ਜ਼ਰੂਰਤ ਪੈਂਦੀ ਹੈ | ਪਰ ਸਰਕਾਰ ਦੀ ਕਿਸਾਨਾਂ ਲਈ ਮੱਕੀ ਬਿਜਾਈ ਤੋਂ ਬਾਦ ਮਿਲਣ ਵਾਲੀ ਮਦਦ ਉਸ ਸਮੇਂ ਜ਼ਿਆਦਾ ਲਾਹੇਵੰਦ ਹੋ ਸਕਦੀ ਹੈ, ਜੇਕਰ ਸਰਕਾਰ ਮੱਕੀ ਦੀ ਖਰੀਦ ਐੱਮ. ਐੱਸ. ਪੀ. ਰੇਟ 'ਤੇ ਲਵੇ ਤਾਂ ਕਿ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਣੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਦੇ ਨਵੇਂ ਵਿੱਦਿਅਕ ਵਰ੍ਹੇ ਦਾ ਪ੍ਰਾਸਪੈਕਟਸ ਰਿਲੀਜ਼ ਅਗਲੀ ਖ਼ਬਰ ਬਾਲਾਜੀ ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਵੱਖ-ਵੱਖ ਸਮੱਸਿਆਵਾਂ ਸੰਬੰਧੀ ਸੰਗੋਵਾਲ, ਮੀਲੂ ਤੇ ਹਰੀ ਨੂੰ ਕਰਵਾਇਆ ਜਾਣੂ...
Ad Position 24