ਰਾੜਾ ਸਾਹਿਬ, 8 ਜੂਨ (ਸੁਖਵੀਰ ਸਿੰਘ ਚਣਕੋਈਆਂ)-ਗ੍ਰਾਮ ਪੰਚਾਇਤ ਪਿੰਡ ਬਿਲਾਸਪੁਰ ਵਲੋਂ ਸਰਪੰਚ ਰਣਜੀਤ ਸਿੰਘ ਬਿੱਲੂ ਦੀ ਅਗਵਾਈ ਹੇਠ ਪਿੰਡ ਵਿਚ ਵਿਕਾਸ-ਕਾਰਜਾਂ ਨੂੰ ਲਗਾਤਾਰ ਦਿੱਤੀ ਜਾ ਰਹੀ ਤਰਜੀਹ ਦਿੱਤੀ ਜਾ ਰਹੀ ਹੈ | ਸਰਪੰਚ ਰਣਜੀਤ ਸਿੰਘ ਬਿੱਲੂ ਨੇ ਦੱਸਿਆ ਕਿ ਪਿਛਲੇ ਦਿਨੀਂ ਗ੍ਰਾਮ ਪੰਚਾਇਤ ਵਲੋਂ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਘਰ ਤੋਂ ਲੈ ਕੇ ਹੁਕਮਾ ਭਗਤ ਦੇ ਘਰ ਤੱਕ ਇੰਟਰਾਕ ਟਾਈਲਾਂ ਦੁਆਰਾ ਗਲੀ ਤੇ ਨਾਲੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਸਮੇਂ ਪਿੰਡ ਬਿਲਾਸਪੁਰ ਨਿਵਾਸੀਆਂ ਵਲੋਂ ਵਿਕਾਸ-ਕਾਰਜਾਂ ਨੂੰ ਲੈ ਕੇ ਸਰਪੰਚ ਰਣਜੀਤ ਸਿੰਘ ਬਿੱਲੂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ, ਕੁਲਵਿੰਦਰ ਸਿੰਘ ਪੰਚ, ਮੋਹਣ ਸਿੰਘ, ਸਿੰਦਰਪਾਲ ਸਿੰਘ, ਗੋਲਡੀ ਸਿੰਘ, ਜਸਵੀਰ ਸਿੰਘ ਸਾਬਕਾ ਪੰਚ, ਰਣਜੀਤ ਸਿੰਘ, ਦਿਲਪ੍ਰੀਤ ਸਿੰਘ ਆਦਿ ਸਨ |