ਮਲੌਦ, 8 ਜੂਨ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕੌਮੀ ਸੀਨੀਅਰ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਤੇ ਸਰਕਲ ਪ੍ਰਧਾਨਾਂ ਦੀ ਹਾਜ਼ਰੀ 'ਚ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਇਸਤਰੀ ਵਿੰਗ ਦੀ ਇਕ ਅਹਿਮ ਮੀਟਿੰਗ 10 ਜੂਨ ਨੂੰ ਸਵੇਰੇ 10.30 ਵਜੇ ਗੁਰਦੁਆਰਾ ਨਿੰਮਸਰ ਸਾਹਿਬ ਘੁਡਾਣੀ ਕਲਾਂ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ 'ਚ ਉਚੇਚੇ ਤੌਰ 'ਤੇ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਸ਼ਿਰਕਤ ਕਰਨਗੇ ਤੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਹਲਕਾ ਪਾਇਲ ਦੇ ਇਸਤਰੀ ਵਿੰਗ ਦੀ ਨਵਨਿਯੁਕਤ ਪ੍ਰਧਾਨ ਬੀਬੀ ਕਰਮਜੀਤ ਕੌਰ ਕੱਦੋਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਨਾਲ ਹੀ ਹਲਕਾ ਪਾਇਲ ਦੇ ਸਾਰੇ ਸਰਕਲਾਂ ਲਈ ਸਰਕਲ ਪ੍ਰਧਾਨ ਬੀਬੀਆਂ ਦੀ ਚੋਣ ਕੀਤੀ ਜਾਵੇਗੀ | ਇਸ ਮੌਕੇ ਸਰਕਲ ਮਲੌਦ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਜੱਲ੍ਹਾ, ਸਰਕਲ ਪ੍ਰਧਾਨ ਜਗਦੇਵ ਸਿੰਘ ਦਬੁਰਜੀ, ਸੀਨੀਅਰ ਆਗੂ ਅਵਤਾਰ ਸਿੰਘ ਧਮੋਟ, ਜੱਥੇ ਜੋਰਾ ਸਿੰਘ ਸਹਾਰਨ ਮਾਜਰਾ, ਬੇਅੰਤ ਸਿੰਘ ਪੰਧੇਰ ਖੇੜੀ ਆਦਿ ਹਾਜ਼ਰ ਸਨ |