19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਵਲੋਂ ਸੰਗੋਵਾਲ ਨੂੰ ਲੁਧਿਆਣਾ ਈਸਟ ਅਤੇ ਬਲੀਏਵਾਲ ਨੂੰ ਲੁਧਿਆਣਾ ਸੈਂਟਰ ਵਿਧਾਨ ਸਭਾ ਦਾ ਇੰਚਾਰਜ ਲੱਗਣ 'ਤੇ ਰਸ਼ਪਾਲ ਨੇ ਕਰਵਾਇਆ ਮੂੰਹ ਮਿੱਠਾ <br/>

Ad Position 21
No active advertisement
ਅਜੀਤ ਡੈਸਕ 10-06-2026
ਸਾਹਨੇਵਾਲ, 9 ਜੂਨ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਰਮਿੰਦਰ ਸਿੰਘ ਸੰਗੋਵਾਲ ਨੂੰ ਲੁਧਿਆਣਾ ਈਸਟ ਅਤੇ ਪਿ੍ਤਪਾਲ ਸਿੰਘ ਬਲੀਏਵਾਲ ਨੂੰ ਲੁਧਿਆਣਾ ਸੈਂਟਰ ਵਿਧਾਨ ਸਭਾ ਦਾ ਇੰਚਾਰਜ ਲਾਉਣ ਤੇ ਭਾਜਪਾ ਹਾਈਕਮਾਂਡ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਤੇ ਇਹਨਾਂ ਦੋਨਾਂ ਸੂਝਵਾਨ ਲੀਡਰਾਂ ਨੂੰ ਵੱਖ-ਵੱਖ ਵਿਧਾਨ ਸਭਾ ਦੇ ਇੰਚਾਰਜ ਲਾਉਣ ਨਾਲ ਪਾਰਟੀ ਇਹਨਾਂ ਹਲਕਿਆਂ 'ਚ ਮਜ਼ਬੂਤ ਹੋਵੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਾਂ ਨੂੰ ਵੱਖ-ਵੱਖ ਵਿਧਾਨ ਸਭਾ ਦਾ ਇੰਚਾਰਜ ਲਾਉਣ ਨਾਲ ਇਹਨਾਂ ਹਲਕਿਆਂ ਵਿੱਚ ਸੰਗਠਨ ਮਜ਼ਬੂਤ ਹੋਵੇਗਾ ਅਤੇ ਨਾਲ ਹੀ ਪਾਰਟੀ ਵਰਕਰਾਂ ਨੂੰ ਆਪਣੀ ਗੱਲ ਸਟੇਟ ਤੱਕ ਪਹੰੁਚਾਉਣ ਵਿੱਚ ਹੀ ਸਹਾਇਤਾ ਪ੍ਰਾਪਤ ਹੋਵੇਗੀ | ਇਸ ਮੌਕੇ ਰਸ਼ਪਾਲ ਸਿੰਘ ਨੇ ਰਾਮਿੰਦਰ ਸਿੰਘ ਸੰਗੋਵਾਲ ਅਤੇ ਪਿ੍ਤਪਾਲ ਸਿੰਘ ਬਲੀਏਵਾਲ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਜੰਗ ਸਿੰਘ, ਸੀ. ਪੀ. ਸ਼ਰਮਾ ਤੋਂ ਇਲਾਵਾ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਪੀਰਾਂ ਦੇ ਅਸਥਾਨ 'ਤੇ ਮੇਲਾ ਤੇ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਪਿੰਡ ਬੁਰਜ ਹਕੀਮਾਂ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਿੰਬੂ ਪਾਣੀ ਦੀ ਛਬੀਲ ਲਗਾਈ <br/>
Ad Position 24