29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨੌਜਵਾਨਾਂ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਕਿਨਾਰਾ ਕਰਕੇ ਦੇਸ਼ ਦੇ ਹਿੱਤ ਲਈ ਪਾਉਣਾ ਚਾਹੀਦੈ ਵਡਮੁੱਲਾ ਯੋਗਦਾਨ-ਰਣਦਿਓ

Ad Position 21
No active advertisement
ਅਜੀਤ ਡੈਸਕ 11-06-2026
ਬੀਜਾ, 10 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਤੇ ਧਾਰਮਿਕ ਸ਼ਖ਼ਸੀਅਤ ਮੈਨੇਜਰ ਲੱਖਾ ਸਿੰਘ ਰਣਦਿਓ ਤੇ ਸੇਵਾ ਮੁਕਤ ਹੌਲਦਾਰ ਨਿਰਮਲ ਸਿੰਘ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦੀ ਲੋੜ ਹੈ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਅਸਲ ਤਾਕਤ ਉਸ ਦੀ ਨੌਜਵਾਨ ਪੀੜ੍ਹੀ ਹੁੰਦੀ ਹੈ | ਜੇਕਰ ਨੌਜਵਾਨ ਸਹੀ ਦਿਸ਼ਾ ਵਿੱਚ ਅੱਗੇ ਵਧਣ ਤਾਂ ਉਹ ਸਮਾਜ ਅਤੇ ਰਾਸ਼ਟਰ ਦੀ ਤਰੱਕੀ ਦੇ ਮਜ਼ਬੂਤ ਆਧਾਰ ਬਣਦੇ ਹਨ, ਪਰ ਨਸ਼ਿਆਂ ਵਰਗੀਆਂ ਬੁਰਾਈਆਂ ਉਨ੍ਹਾਂ ਦੇ ਸੁਪਨਿਆਂ ਅਤੇ ਭਵਿੱਖ ਨੂੰ ਤਬਾਹ ਕਰ ਦਿੰਦੀਆਂ ਹਨ | ਉਕਤ ਰਣਦਿਓ ਭਰਾਵਾਂ ਨੇ ਕਿਹਾ ਕਿ ਗੁਰੂਆਂ, ਪੀਰਾਂ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਸਾਨੂੰ ਚੰਗੇ ਆਚਰਨ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੰਦੀਆਂ ਹਨ | ਇਨ੍ਹਾਂ ਕਦਰਾਂ-ਕੀਮਤਾਂ ਨੂੰ ਅਪਣਾ ਕੇ ਹੀ ਨੌਜਵਾਨ ਆਪਣੇ ਜੀਵਨ ਨੂੰ ਸਫਲ ਬਣਾ ਸਕਦੇ ਹਨ ਅਤੇ ਸਮਾਜ ਵਿੱਚ ਇੱਕ ਮਿਸਾਲ ਕਾਇਮ ਕਰ ਸਕਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿੱਖਿਆ, ਖੇਡਾਂ ਅਤੇ ਮਿਹਨਤ ਨੂੰ ਆਪਣਾ ਸਾਥੀ ਬਣਾਉਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਇੱਕ ਸਿਹਤਮੰਦ, ਖ਼ੁਸ਼ਹਾਲ ਅਤੇ ਤਰਕਸ਼ੀਲ ਪੰਜਾਬ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਕੌਸ਼ਲ ਹਸਪਤਾਲ ਤੇ ਸਰਜੀਕਲ ਸੈਂਟਰ ਸਮਰਾਲਾ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰ-ਵਰਕਰਾਂ ਨੂੰ ਜ਼ਿਲ੍ਹਾ ਪ੍ਰਧਾਨ ਡੱਲਾ ਨੇ ਕੀਤਾ ਸੰਬੋਧਨ
Ad Position 24