29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚ ਸਰਕਾਰੀ ਹਾਈ ਸਕੂਲ ਬੁਲੇ੍ਹਪੁਰ ਦੇ 6 ਵਿਦਿਆਰਥੀਆਂ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 11-06-2026
ਖੰਨਾ, 10 ਜੂਨ (ਹਰਜਿੰਤਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਲਈ ਜਾਂਦੀ ਦਸਵੀਂ ਜਮਾਤ ਦੀ ਵਜ਼ੀਫ਼ੇ ਦੀ ਪ੍ਰੀਖਿਆ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਇਸ ਸਾਲ ਸਰਕਾਰੀ ਹਾਈ ਸਕੂਲ ਬੁਲੇ੍ਹਪੁਰ ਨੇ ਵਧੀਆ ਪ੍ਰਦਰਸ਼ਨ ਕਰਕੇ ਛੇ ਵਿਦਿਆਰਥੀਆਂ ਨੇ ਸਫਲਤਾ ਹਾਸਿਲ ਕੀਤੀ ਹੈ | ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ 'ਚ ਮਨਜੋਤ ਕੌਰ ਸਪੁੱਤਰੀ ਸਦਾ ਆਨੰਦ ਸਿੰਘ, ਰੌਸ਼ਨੀ ਸਪੁੱਤਰੀ ਮੋਹਨ, ਰੌਣਕ ਸਪੁੱਤਰ ਰਾਕੇਸ਼ ਕੁਮਾਰ, ਗਗਨਦੀਪ ਸਿੰਘ ਸਪੁੱਤਰ ਚਰਨਜੀਤ ਸਿੰਘ, ਮਹਿਤਾਬ ਸਿੰਘ ਸਪੁੱਤਰ ਗੁਰਜੰਟ ਸਿੰਘ, ਅਰਸ਼ਦੀਪ ਸਿੰਘ ਸਪੁੱਤਰ ਰਮੇਸ਼ ਸਿੰਘ ਸ਼ਾਮਲ ਹਨ | ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਦਸਵੀਂ ਜਮਾਤ ਵਿੱਚ ਪੜ੍ਹਨ ਵਾਲੇ ਬੱਚੇ ਇਸ ਪ੍ਰੀਖਿਆ ਵਿੱਚ ਅਪੀਅਰ ਹੁੰਦੇ ਹਨ ਅਤੇ ਸਿੱਖਿਆ ਵਿਭਾਗ ਵੱਲੋਂ ਕੁੱਲ 500 ਬੱਚਿਆਂ ਨੂੰ ਇਹ ਸਕਾਲਰਸ਼ਿਪ ਅਲਾਟ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਮਿਹਨਤ ਦਾ ਇਹ ਨਤੀਜਾ ਹੈ, ਜਿੰਨਾਂ ਨੇ ਸਮੇਂ-ਸਮੇਂ ਵਿਦਿਆਰਥੀਆਂ ਨੂੰ ਯੋਗ ਅਗਵਾਈ ਦੇ ਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਹਰੇਕ ਵਿਦਿਆਰਥੀ ਨੂੰ ਸਰਕਾਰ ਵੱਲੋਂ 4800 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਬੁਲੇ੍ਹਪੁਰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਇਕ ਕਨਾਲ ਜ਼ਮੀਨ 'ਚ ਜੰਗਲ ਲਾ ਕੇ ਵਾਤਾਵਰਨ ਨੂੰ ਬਚਾਉਣ ਦਾ ਦਿੱਤਾ ਸੱਦਾ <br/> -ਖਹਿਰਾ ਭਰਾਵਾਂ ਨੇ ਕੀਤੀ ਪ੍ਰੇਰਨ... ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ 'ਤੇ ਜਾਗਰੂਕਤਾ ਕੈਂਪ ਲਗਾਇਆ <br/>
Ad Position 24