28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 11-06-2026
ਖੰਨਾ, 10 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਨਾਲ ਅਨੇਕਾਂ ਬਣਦੇ ਹੱਕ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਭਾਜਪਾ ਸਰਕਾਰ ਸੈਨਿਕਾਂ ਦੇ ਬਣਦੇ ਹੱਕ ਨਹੀਂ ਦੇ ਰਹੀ ਅਤੇ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ | ਸਾਬਕਾ ਸੈਨਿਕਾਂ ਨੂੰ 'ਇਕ ਰੈਂਕ-ਇਕ ਪੈਨਸ਼ਨ' ਅਤੇ ਕੋਈ ਮਹਿੰਗਾਈ ਭੱਤਾ ਨਹੀਂ ਦਿੱਤਾ ਗਿਆ | ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ 2016 ਤੋਂ 2026 ਤੱਕ ਬਣਦਾ 10 ਸਾਲਾਂ 8ਵਾਂ ਪੇ ਕਮਿਸ਼ਨ ਸਬੰਧੀ ਸੋਚਣਾ ਹੀ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਬਕਾ ਸੈਨਿਕਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਬਹੁਤ ਮਹਿੰਗੀ ਪਵੇਗੀ, ਕਿਉਂਕਿ ਸੈਨਿਕ ਆਪਣੇ ਹੱਕ ਲੈਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ | ਜੇਕਰ ਸੈਨਿਕਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਆਪਣੇ ਹੱਕਾਂ ਲਈ ਵੀ ਆਪਣੀਆਂ ਜਾਨਾਂ ਦੇ ਸਕਦੇ ਹਨ | ਇਸ ਮੌਕੇ ਕੈਪਟਨ ਮੇਹਰ ਸਿੰਘ ਇਕੋਲਾਹੀ, ਸੂਬੇਦਾਰ ਮੇਜਰ ਕਿ੍ਸ਼ਨ ਲਾਲ, ਰੱਬੀਂ ਸਿੰਘ, ਸਤਿੰਦਰਪਾਲ ਸਿੰਘ, ਗੋਪਾਲ ਸਿੰਘ, ਗੁਲਚਮਨ ਸਿੰਘ, ਰਾਮ ਮੋਹਨ, ਜਗਰੂਪ ਸਿੰਘ, ਨਗਿੰਦਰ ਸਿੰਘ, ਦਲਜੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲਾ ਸੰਗਮ ਨੀਲੋਂ ਪੁਲ ਨੇ ਦੀਪ ਦਿਲਬਰ ਨਾਲ ਰੂਬਰੂ ਰਚਾਇਆ ਅਗਲੀ ਖ਼ਬਰ ਬਗ਼ਲੀ ਕਲਾਂ ਵਿਖੇ ਬਾਬਾ ਪ੍ਰੀਯਾਗ ਮੁਨੀ ਦੀ ਸਵਾ ਮਹੀਨਾ ਸੂਰਜ ਦੀ ਤਪਸਿਆ ਸੰਪੂਰਨ, ਸਮਾਗਮ ਅੱਜ
Ad Position 24