28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਸਮਰਾਲਾ, 10 ਜੂਨ (ਗੋਪਾਲ ਸੋਫਤ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਮਰਾਲਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਪਿਛਲੇ ਅਰਸੇ ਦੌਰਾਨ ਪਾਵਰਕਾਮ ਪੈਨਸ਼ਨਰਾਂ ਵਲੋਂ ਕੀਤੇ ਸੰਘਰਸ਼ਾਂ ਦੀ ਪੜਚੋਲ ਕਰਦੇ ਹੋਏ ਸਿਕੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਲਾਗੂ ਨਹੀਂ ਕੀਤੀਆਂ ਜਾ ਰਹੀਆਂ | ਇਸ ਤੋਂ ਇਲਾਵਾ ਚੋਣਾਂ ਤੋਂ ਪਹਿਲਾਂ ਜਥੇਬੰਦੀ ਵਲੋਂ ਸਮਰਾਲਾ ਦੇ ਬਾਜ਼ਾਰ 'ਚ ਜੋ ਵਿਸ਼ਾਲ ਝੰਡਾ ਮਾਰਚ ਕੀਤਾ ਗਿਆ ਸੀ, ਉਸ ਦਾ ਵੀ ਕਾਫੀ ਪ੍ਰਭਾਵ ਚੋਣਾਂ 'ਤੇ ਪਿਆ ਕਿਉਂਕਿ ਚੋਣ ਹੋਈਆਂ 12 ਸੀਟਾਂ 'ਚੋਂ 'ਆਪ' ਸਿਰਫ਼ 5 ਸੀਟਾਂ ਹੀ ਜਿੱਤ ਸਕੀ | ਜੋ ਪਟਿਆਲਾ ਵਿਖੇ ਅਪਰੈਂਟਿਸਸ਼ਿਪ ਲਾਈਨਮੈਨ ਜੋ ਸ਼ਾਂਤਮਈ ਸੰਘਰਸ਼ ਕਰ ਰਹੇ ਸਨ ਉਨ੍ਹਾਂ 'ਤੇ ਪੁਲਿਸ ਦੁਆਰਾ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਜਿਸ ਦੀ ਮੰਡਲ ਕਮੇਟੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਵਿਚ ਮਤਾ ਪਾਸ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ 'ਚ ਇੰਜ: ਪ੍ਰੇਮ ਸਿੰਘ ਰਿਟਾ. ਐੱਸ. ਡੀ. ਓ., ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪੈੱ੍ਰਸ ਸਕੱਤਰ, ਇੰਜ: ਦਰਸ਼ਨ ਸਿੰਘ ਵਿੱਤ ਸਕੱਤਰ, ਸੁਰਜੀਤ ਵਿਸ਼ਾਦ, ਭੁਪਿੰਦਰਪਾਲ ਸਿੰਘ ਚਹਿਲਾ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾ ਲੋਕ, ਜਸਵੰਤ ਸਿੰਘ ਢੰਡਾ, ਮਹੇਸ਼ ਕੁਮਾਰ ਖਮਾਣੋਂ, ਗੁਰਦੀਪ ਸਿੰਘ ਕਟਾਣੀ, ਅਮਰੀਕ ਸਿੰਘ ਮੁਸ਼ਕਾਬਾਦ, ਹਰਪਾਲ ਸਿੰਘ ਸਿਹਾਲਾ, ਅਮਰਜੀਤ ਮਾਛੀਵਾੜਾ ਆਦਿ ਨੇ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਇੰਜ. ਭਰਪੂਰ ਸਿੰਘ ਮਾਂਗਟ ਸਕੱਤਰ ਨੇ ਵੀ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਵਲੋੋਂ ਕਰਵਾਏ ਜਾ ਰਹੇ ਵਿਕਾਸ ਦੇ ਨਮੂਨੇ ਨੂੰ ਖੇਮਕਰਨ ਸ਼ਹਿਰ 'ਚ ਆ ਕੇ ਦੇਖਣ ਦੀ ਲੋੜ- ਸੁੱਖਪਾ... ਅਗਲੀ ਖ਼ਬਰ ਕਲਾ ਸੰਗਮ ਨੀਲੋਂ ਪੁਲ ਨੇ ਦੀਪ ਦਿਲਬਰ ਨਾਲ ਰੂਬਰੂ ਰਚਾਇਆ
Ad Position 24