10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੇਂਦਰ ਸਰਕਾਰ ਫ਼ੌਰੀ ਤੌਰ 'ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਵੇ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 12-06-2026
ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਦੱਸਿਆ ਕਿ ਯੂਨੀਅਨ ਦੀ ਮੀਟਿੰਗ ਕਰ ਕੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਦੇਸ ਭਰ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਫ਼ੌਰਨ ਬਾਅਦ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਖੁੱਲ੍ਹ ਦੇ ਕੇ ਲੋਕਾਂ ਉੱਪਰ ਵੱਡਾ ਆਰਥਿਕ ਬੋਝ ਪਾ ਦਿੱਤਾ ਹੈ | ਕਮਰਸ਼ੀਅਲ ਅਤੇ ਘਰੇਲੂ ਗੈਸ ਸਲੰਡਰ ਦੇ ਰੇਟ ਪਹਿਲਾਂ ਨਾਲੋਂ ਦੁੱਗਣੇ ਤਿਗਣੇ ਹੋ ਚੁੱਕੇ ਹਨ | ਡੀਜ਼ਲ ਦੇ ਰੇਟ ਵਿੱਚ ਕੀਤਾ ਭਾਰੀ ਵਾਧਾ ਕਿਸਾਨਾਂ ਲਈ ਅਸਹਿ ਹੈ ਇਸ ਸਮੇਂ ਕਿਸਾਨਾਂ ਨੇ ਝੋਨਾ ਬੀਜਣਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਤੇਲ ਪਦਾਰਥਾਂ ਦੀ ਕੀਮਤ ਵਿੱਚ ਵਾਧਾ ਵਾਪਸ ਲਵੇ | ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਸਰਕਾਰ ਤੋਂ ਵੀ ਮੰਗ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਤੇ ਆਪਣੇ ਟੈਕਸ ਘਟਾ ਕੇ ਕੀਮਤਾਂ ਗੁਆਂਢੀ ਸੂਬਿਆਂ ਦੇ ਬਰਾਬਰ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਅਤੇ ਡਿੱਗੀ ਬਿਜਲੀ ਨੇ ਲਗਭਗ 150 ਸਾਲ ਪੁਰਾਣਾ ਦਰੱਖ਼ਤ ਡੇਗਿਆ ਅਗਲੀ ਖ਼ਬਰ ਡੇਹਲੋਂ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ
Ad Position 24