09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਰਿੰਦਰ ਸਿੰਘ ਗਿੱਲ ਨੇ ਸਕੱਤਰ ਮਾਰਕੀਟ ਕਮੇਟੀ ਸਾਹਨੇਵਾਲ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 12-06-2026
ਸਾਹਨੇਵਾਲ, 11 ਜੂਨ (ਹਨੀ ਚਾਠਲੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਸਕੱਤਰ ਪ੍ਰਭਜੋਤ ਸਿੰਘ ਦੀ ਬਦਲੀ ਦੋਰਾਹਾ ਵਿਖੇ ਹੋਣ ਉਪਰੰਤ ਮਾਰਕੀਟ ਕਮੇਟੀ ਸਾਹਨੇਵਾਲ ਦੇ ਨਵੇਂ ਲੱਗੇ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਆਪਣਾ ਕਾਰਜਭਾਰ ਹੇਮਰਾਜ ਰਾਜੀ ਸਾਹਨੇਵਾਲ ਚੇਅਰਮੈਨ ਦੀ ਹਾਜ਼ਰੀ 'ਚ ਸੰਭਾਲਿਆ | ਇਸ ਮੌਕੇ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੈਂ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਅਧੀਨ ਆਉਂਦੀਆਂ ਅਨਾਜ ਮੰਡੀਆਂ ਅੰਦਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਸਕੱਤਰ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਅਤੇ ਵੇਚ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮਕਸਦ ਮੰਡੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣਾ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਸਮੁੱਚੇ ਸਟਾਫ਼ ਅਤੇ ਹਾਜ਼ਰ ਪਤਵੰਤਿਆਂ ਨੇ ਨਵੇਂ ਸਕੱਤਰ ਹਰਿੰਦਰ ਸਿੰਘ ਗਿੱਲ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਨਵੇਂ ਆਏ ਸਕੱਤਰ ਹਰਿੰਦਰ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਭਜੋਤ ਸਿੰਘ ਸਕੱਤਰ, ਸੁਖਬੀਰ ਸਿੰਘ ਗਰੇਵਾਲ ਲੇਖਾਕਾਰ, ਹਿਤੇਸ਼ ਬਲੂਜਾ ਮੰਡੀ ਸੁਪਰਵਾਈਜ਼ਰ, ਗੁਰਸਿਮਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ, ਦੀਪਿਕਾ ਮੰਡੀ ਸੁਪਰਵਾਈਜ਼ਰ, ਓਮ ਪ੍ਰਕਾਸ਼ ਗੋਇਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਸਕੀਮ ਤਹਿਤ ਕੌਂਸਲਰ ਬੂਟਾ ਸਿੰਘ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਪਿੰਡ ਭੁੱਟਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ
Ad Position 24