09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

'ਮੇਰੀ ਰਸੋਈ' ਸਕੀਮ ਤਹਿਤ ਕੌਂਸਲਰ ਬੂਟਾ ਸਿੰਘ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 12-06-2026
ਪਾਇਲ, 11 ਜੂਨ 2026 (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਸਰਕਾਰ ਦੀ ਲੋਕ-ਭਲਾਈ ਸਕੀਮ 'ਮੇਰੀ ਰਸੋਈ' ਤਹਿਤ ਪਾਇਲ ਸ਼ਹਿਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦੇ ਹੋਏ ਕੌਂਸਲਰ ਬੂਟਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ | ਹੁਣ ਇਸ ਲੜੀ ਤਹਿਤ 'ਮੇਰੀ ਰਸੋਈ' ਸਕੀਮ ਰਾਹੀਂ ਲੋੜਵੰਦ ਪਰਿਵਾਰ ਨੂੰ ਆਟਾ, ਦਾਲਾਂ, ਖੰਡ, ਤੇਲ ਸਮੇਤ ਘਰੇਲੂ ਸਮਾਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ ਪਰ 'ਆਪ' ਸਰਕਾਰ ਨੇ ਹਰ ਵਾਅਦਾ ਪੂਰਾ ਕਰਕੇ ਦਿਖਾਇਆ ਹੈ | ਇਨ੍ਹਾਂ ਇਹਨਾਂ ਬੁਨਿਆਦੀ ਸਹੂਲਤਾਂ ਕਰਕੇ ਪੰਜਾਬ ਦੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਪਰਮਿੰਦਰ ਸਿੰਘ, ਪ੍ਰਦੁਮਨ ਸਿੰਘ, ਰਾਜਿੰਦਰ ਕੁਮਾਰ ਰਾਜੂ, ਜਗਰੂਪ ਕੌਰ, ਪ੍ਰੀਤਮ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੁੱਟਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਹਰਿੰਦਰ ਸਿੰਘ ਗਿੱਲ ਨੇ ਸਕੱਤਰ ਮਾਰਕੀਟ ਕਮੇਟੀ ਸਾਹਨੇਵਾਲ ਦਾ ਅਹੁਦਾ ਸੰਭਾਲਿਆ
Ad Position 24