09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਭੁੱਟਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਪਿੰਡ ਭੁੱਟਾ ਵਿਖੇ ਸਿਹਤ ਵਿਭਾਗ ਵਲੋਂ ਮਲੇਰੀਏ ਬੁਖ਼ਾਰ ਦੇ ਬਚਾਅ ਲਈ ਜਾਗਰੂਕਤਾ ਰੈਲੀ ਸਮੇਂ ਹੈਲਥ ਇੰਸਪੈਕਟਰ ਕੁਲਪ੍ਰੀਤ ਸਿੰਘ ਸਮਰਾ ਤੇ ਹੋਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ <br/> 12-06-2026
ਡੇਹਲੋਂ, 11 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਆਹਲੂਵਾਲੀਆ ਤੇ ਐੱਸ. ਐੱਮ. ਓ. ਮਲੌਦ ਡਾ. ਹਰਬਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਭੁੱਟਾ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪਿੰਡ ਅੰਦਰ ਪ੍ਰਭਾਵਸ਼ਾਲੀ ਰੈਲੀ ਕੱਢ ਕੇ ਲੋਕਾਂ ਨੂੰ ਮਲੇਰੀਏ ਦੇ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਸਮੇਂ ਹੈਲਥ ਇੰਸਪੈਕਟਰ ਕੁਲਪ੍ਰੀਤ ਸਿੰਘ ਸਮਰਾ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਇੱਕ ਖ਼ਾਸ ਕਿਸਮ ਦੇ ਮਾਦਾ ਐਨੋਫਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਸਵੇਰੇ ਤੇ ਸ਼ਾਮ ਦੇ ਸਮੇਂ ਕੱਟਦਾ ਹੈ | ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ 'ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ | ਠੰਢ ਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ, ਉਲਟੀਆਂ, ਸਿਰ ਦਰਦ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ, ਬੁਖ਼ਾਰ ਉੱਤਰਨ ਤੇ ਪਸੀਨਾ ਆਉਣਾ ਇਸ ਦੇ ਮੁੱਖ ਲੱਛਣ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟਾਇਰਾਂ, ਗਮਲਿਆਂ, ਡਰੰਮਾਂ ਆਦਿ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ | ਇਸ ਸਮੇਂ ਗੁਰਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮੇਲ) ਨੇ ਦੱਸਿਆ ਕਿ ਬੁਖ਼ਾਰ ਹੋਣ 'ਤੇ ਤੁਰੰਤ ਨੇੜੇ ਦੀ ਡਿਸਪੈਂਸਰੀ ਜਾਂ ਹਸਪਤਾਲ ਨਾਲ ਸੰਪਰਕ ਕਰੋ, ਜਿੱਥੇ ਮਲੇਰੀਏ ਦਾ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਸਮੇਂ ਹਰਪਾਲ ਸਿੰਘ ਫਾਰਮੇਸੀ ਅਫ਼ਸਰ, ਰੂਬੀ ਸੀ. ਐੱਚ. ਓ., ਗੁਰਪ੍ਰੀਤ ਕੌਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਜਗਰੂਪ ਸਿੰਘ, ਪਰਮਜੀਤ ਕੌਰ ਆਸ਼ਾ, ਗੁਰਪ੍ਰੀਤ ਕੌਰ ਆਸ਼ਾ ਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ | ਇਸ ਸਮੇਂ ਮੁਹੰਮਦ ਸਬੀਰ ਮਲਟੀਪਰਪਜ਼ ਹੈਲਥ ਵਰਕਰ ਮੇਲ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ-ਮਾਸਟਰ ਅਸ਼ੋਕ ਕੁਮਾਰ ਅਗਲੀ ਖ਼ਬਰ 'ਮੇਰੀ ਰਸੋਈ' ਸਕੀਮ ਤਹਿਤ ਕੌਂਸਲਰ ਬੂਟਾ ਸਿੰਘ ਨੇ ਰਾਸ਼ਨ ਕਿੱਟਾਂ ਵੰਡੀਆਂ
Ad Position 24