08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਜਲਦੀ ਨਿਯੁਕਤ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 12-06-2026
ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ 4 ਜੂਨ ਨੂੰ ਹੋਈ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਇਸੇ ਸਬੰਧੀ ਅੱਜ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਵੱਲੋਂ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਜਲਦ ਤੋਂ ਜਲਦ ਨੋਡਲ ਅਫ਼ਸਰ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਹੋ ਸਕੇ | ਯੂਨੀਅਨ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦੇ ਹੋਏ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ, ਉਪ ਪ੍ਰਧਾਨ ਗੁਰਲਾਭ ਸਿੰਘ, ਸੂਬਾ ਜਨਰਲ ਸਕੱਤਰ ਮਹੇਸ਼ ਕਾਲੀਆ, ਅਨੰਦ, ਇੰਦਰਜੀਤ ਸਿੰਘ, ਅਰਸ਼ਪਿੰਦਰ ਸਿੰਘ, ਨੀਲਮ, ਸ਼ਿਵਾਨੀ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੇ ਹਰਬੰਸਪੁਰਾ ਦੇ ਧਾਰਮਿਕ ਅਸਥਾਨ ਲਈ ਇੱਕ ਲੱਖ ਦੀ ਸੇਵਾ ਅਗਲੀ ਖ਼ਬਰ ਪਿੰਡ ਪੱਬੀਆਂ ਵਿਖੇ 9 ਰੋਜ਼ਾ ਗੁਰਮਤਿ ਕੈਂਪ ਲਗਾਇਆ
Ad Position 24