ਰਾੜਾ ਸਾਹਿਬ, 11 ਜੂਨ (ਸੁਖਵੀਰ ਸਿੰਘ ਚਣਕੋਈਆਂ)-ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਮਿਲੇ | ਮੁਲਾਕਾਤ ਤੋਂ ਬਾਅਦ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਰਾੜਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਉੱਥੇ ਹੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ 2027 ਵਿੱਚ ਬਣਨ ਜਾ ਰਹੀ ਸਰਕਾਰ ਪ੍ਰਤੀ ਵਿਚਾਰਾਂ ਕੀਤੀਆਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜਿਹੜੀ ਹਮੇਸ਼ਾ ਪੰਜਾਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸੱਤਾ ਵਿੱਚ ਰਹਿੰਦਿਆਂ ਹਰ ਵਰਗ ਦਾ ਖਿਆਲ ਰੱਖਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਵਾਂਗਡੋਰ ਸੰਭਾਲੇਗਾ |