ਜਗਰਾਉਂ, 11 ਜੂਨ (ਵਿਨੋਦ ਕੁਮਾਰ)-ਪਿੰਡ ਅਖਾੜਾ ਵਿਖੇ ਸਮਾਜ ਸੇਵਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਆਰਮੀ ਸੈਨਿਕ ਲਖਵਿੰਦਰ ਸਿੰਘ ਵੱਲੋਂ ਬਾਬਾ ਸਾਹਿਬ ਸਿੰਘ ਬੇਦੀ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਹਾਕੀ ਬੂਟ ਵੰਡੇ ਗਏ | ਇਸ ਮੌਕੇ ਅਕੈਡਮੀ ਦੇ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਕੋਚ ਕੁਲਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿੱਚ ਬੇਹੱਦ ਪ੍ਰਤਿਭਾ ਮੌਜੂਦ ਹੈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਣ ਨਾਲ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਦੇ ਹਨ | ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਅਨੁਸ਼ਾਸਨ ਅਤੇ ਮਿਹਨਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਰਮੀ ਸੈਨਿਕ ਲਖਵਿੰਦਰ ਸਿੰਘ ਲੋਹਟ ਨੇ ਅਕੈਡਮੀ ਦੇ ਕੋਚਾਂ ਅਤੇ ਪ੍ਰਬੰਧਕਾਂ ਦਾ ਲਖਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਚ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਨੰਨੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ | ਇਸ ਮੌਕੇ ਖਿਡਾਰੀਆਂ ਅਤੇ ਹਾਜ਼ਰ ਪਤਵੰਤਿਆਂ ਨੇ ਵੀ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਅੰਮਿ੍ਤਪਾਲ ਸਿੰਘ ਲੋਹਟ ਅਤੇ ਅਕੈਡਮੀ ਦੇ ਮੈਂਬਰ ਹਾਜ਼ਰ ਸਨ |