10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣਾ ਮੁਲਾਜ਼ਮਾਂ ਦੀ ਮਿਹਨਤ 'ਤੇ ਸ਼ਰੇਆਮ ਡਾਕਾ-ਲਹਿਲ

Ad Position 21
No active advertisement
ਅਜੀਤ ਡੈਸਕ 13-06-2026
ਪਾਇਲ, 12 ਜੂਨ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸੂਬੇ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰ ਕੇ ਉਨ੍ਹਾਂ ਦੀ ਮਿਹਨਤ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪਹਿਲਾਂ ਅਮਨ ਅਰੋੜਾ ਦੀ ਅਗਵਾਈ ਹੇਠ ਕੰਪਨੀਆਂ ਅਤੇ ਸੇਵਾ ਕੇਂਦਰ ਮੁਲਾਜ਼ਮਾਂ ਵਿਚਕਾਰ ਇੱਕ ਸਹਿਮਤੀ ਬਣਾਈ ਗਈ ਸੀ | ਪਰੰਤੂ ਇਸ ਸਹਿਮਤੀ ਦੇ ਉਲਟ ਕੰਪਨੀਆਂ ਵਲੋਂ ਅੱਜ ਪੰਜਾਬ ਦੇ ਸਾਰੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਨਜਾਇਜ਼ ਕਟੌਤੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਤਨਖ਼ਾਹ ਲਗਭਗ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ, ਉੱਥੇ ਹੁਣ ਕਈ ਮੁਲਾਜ਼ਮਾਂ ਨੂੰ ਕੇਵਲ ਛੇ ਹਜ਼ਾਰ ਰੁਪਏ ਤੇ ਕਈਆਂ ਨੂੰ 9,500 ਰੁਪਏ ਜਾਂ ਇਸ ਤੋਂ ਵੀ ਘੱਟ ਤਨਖ਼ਾਹ ਜਾਰੀ ਕੀਤੀ ਗਈ ਹੈ ਅਤੇ ਜ਼ਿਆਦਾਤਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਤਿੰਨ ਹਜ਼ਾਰ ਤੋਂ ਚਾਰ ਹਜ਼ਾਰ ਰੁਪਏ ਤੱਕ ਕਟੌਤੀ ਕੀਤੀ ਗਈ ਹੈ | ਉਨ੍ਹਾਂ ਕਿਹਾ ਇੱਥੇ ਹੀ ਬੱਸ ਨਹੀਂ ਇਹ ਸਿਰਫ਼ ਸੇਵਾ ਕੇਂਦਰ ਮੁਲਾਜ਼ਮਾਂ ਨਾਲ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਮਿਹਨਤਕਸ਼ ਵਰਗ ਦੇ ਮੁਲਾਜ਼ਮਾਂ ਨਾਲ ਕੰਪਨੀਆਂ ਵਲੋਂ ਕੀਤਾ ਗਿਆ ਹੈ | ਜਦੋਂ ਕਿ ਇਹ ਸਾਰੀ ਕਾਰਵਾਈ ਕੰਪਨੀਆਂ ਵਲੋਂ ਪਹਿਲਾਂ ਹੋਈ ਸਹਿਮਤੀ ਨੂੰ ਨਜ਼ਰਅੰਦਾਜ਼ ਕਰ ਕੇ ਕੀਤੀ ਗਈ ਜਿਸ ਕਰ ਕੇ ਇਹ ਕਾਰਵਾਈ ਪੂਰੀ ਤਰ੍ਹਾਂ ਨਿੰਦਣਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਾਈਕਮਾਨ ਨੇ ਤਰੁਣ ਚੁੱਘ ਨੂੰ ਰਾਜ ਸਭਾ 'ਚ ਭੇਜ ਕੇ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਦਾ ਮੁੱਲ ਪਾਇਆ-ਮੀਲ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ 'ਚ ਹੀ ਪੰਜਾਬ ਤੇ ਪੰਜਾਬੀਅਤ ਦਾ ਸੁਨਹਿਰਾ ਭਵਿੱਖ ਸੁਰੱਖਿਅਤ-ਇੰਜੀ. ਬੋਪਾਰਾਏ
Ad Position 24