ਮਾਛੀਵਾੜਾ ਸਾਹਿਬ, 12 ਜੂਨ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਸੰਬੰਧੀ ਕੈਂਪ ਲਗਾਇਆ ਗਿਆ | ਇੰਟਰਨੈਸ਼ਨਲ ਸਿੱਖ ਅਜਾਇਬ ਘਰ ਦੇ ਪ੍ਰਧਾਨ ਤੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਨੇ ਦੱਸਿਆ ਕਿ 2 ਜੂਨ ਨੂੰ ਇਹ ਗੁਰਮਤਿ ਕਲਾਸਾਂ ਸ਼ੁਰੂ ਹੋਈਆਂ ਸਨ | ਜਿਸ ਵਿਚ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਗੁਰਮਤਿ ਕਲਾਸਾਂ ਦੌਰਾਨ ਗੁਰਮਤਿ ਕਲਾਸਾਂ ਵਿਚ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਮੋਹਣ ਸਿੰਘ ਅਤੇ ਗੁਰੂ ਘਰ ਦੇ ਕਥਾ ਵਾਚਕਾਂ ਵਲੋਂ ਬੱਚਿਆਂ ਨੂੰ ਸਿੱਖ ਮਰਿਆਦਾ, ਗੁਰਬਾਣੀ ਸੰਥਿਆ, ਗੁਰੂ ਸਾਹਿਬਾਨਾਂ ਦਾ ਇਤਿਹਾਸ, ਸਿੱਖ ਧਰਮ ਦੇ ਮੁੱਢਲੇ ਸਿਧਾਂਤ, ਪਰਿਵਾਰਕ ਤੇ ਸਮਾਜਿਕ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੱਚੇ ਵਧ ਚੜ੍ਹ ਕੇ ਇਨ੍ਹਾਂ ਗੁਰਮਤਿ ਕਲਾਸਾਂ ਵਿਚ ਸ਼ਮੂਲੀਅਤ ਕੀਤੀ ਜਿਨ੍ਹਾਂ ਦੀ ਅੰਤਿਮ ਦਿਨ ਪ੍ਰੀਖਿਆ ਵੀ ਲਈ ਗਈ ਅਤੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਤੇ ਸਰਬੰਸ ਸਿੰਘ ਮਾਣਕੀ, ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ, ਹੈੈੱਡ ਗ੍ਰੰਥੀ ਗੁਰਮੁਖ ਸਿੰਘ, ਕਥਾਵਾਚਕ ਗਿਆਨੀ ਇਕਨਾਮ ਸਿੰਘ, ਪ੍ਰਚਾਰਕ ਮਨਜੀਤ ਸਿੰਘ ਤੇ ਬਚਿੱਤਰ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਅਮਰਿੰਦਰ ਸਿੰਘ, ਦਸਤਾਰ ਕੋਚ ਸਿਮਰਦੀਪ ਸਿੰਘ, ਗੁਰਵਿੰਦਰ ਸਿੰਘ, ਇੰਦੀ ਦਿਉਲ, ਸਤਨਾਮ ਸਿੰਘ, ਜਸਪਾਲ ਸਿੰਘ, ਬਾਬਾ ਹਰੀ ਸਿੰਘ, ਉਪਿੰਦਰ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਭੁਪਿੰਦਰ ਸਿੰਘ, ਸੁਖਵੰਤ ਸਿੰਘ, ਜੋਰਾ ਸਿੰਘ ਗਿੱਲ, ਲੈਕਚਰਾਰ ਗੁਰਮਨਜੀਤ ਕੌਰ, ਮਨਪ੍ਰੀਤ ਕੌਰ ਹਾਜ਼ਰ ਸਨ |