ਡੇਹਲੋਂ, 14 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਰਹੀ ਐੱਸ. ਆਈ. ਆਰ. ਮੁਹਿੰਮ ਸੰਬੰਧੀ ਕਾਂਗਰਸ ਪਾਰਟੀ ਵਲੋਂ ਬਲਾਕ ਡੇਹਲੋਂ ਨਾਲ ਸੰਬੰਧਿਤ ਪਿੰਡਾਂ ਦੇ ਲੋਕਾਂ ਨੂੰ ਸਿਖਲਾਈ ਸੰਬੰਧੀ ਵਿਸ਼ੇਸ਼ ਕੈਂਪ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ, ਹਲਕਾ ਕੋਆਰਡੀਨੇਟਰ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਡੇਹਲੋਂ ਸੀ-ਵੰਨ ਰੈਸਟੋਰੈਂਟ ਵਿਖੇ ਲਗਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਕੌਰ ਰਿਪੂ ਗਿੱਲ ਨੇ ਵੋਟਾਂ ਸੰਬੰਧੀ ਜਾਗਰੂਕ ਕੀਤਾ। ਇਸ ਪ੍ਰੋਗਰਾਮ ਦੌਰਾਨ ਕਾਂਗਰਸ ਪਾਰਟੀ ਦੇ ਬੀ. ਐੱਲ. ਏ., ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ, ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਯੋਗ ਵੋਟਰਾਂ ਦੇ ਨਾਮ ਸ਼ਾਮਿਲ ਕਰਵਾਉਣ, ਗਲਤ ਐਂਟਰੀਆਂ ਦੀ ਸੋਧ ਅਤੇ ਬੂਥ ਪੱਧਰ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਕੌਰ ਰਿਪੂ ਗਿੱਲ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ, ਪਾਰਦਰਸ਼ੀ ਅਤੇ ਅੱਪਡੇਟ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਬੀ. ਐੱਲ. ਏ. ਇਸ ਮੁਹਿੰਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਘਰ ਤੱਕ ਪਹੁੰਚ ਬਣਾਉਣ ਅਤੇ ਇਹ ਕੇ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਂ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਹਲਕਾ ਕੋਆਰਡੀਨੇਟਰ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਬੂਥ ‘ਤੇ ਸਰਗਰਮੀ ਨਾਲ ਕੰਮ ਕਰਨਾ ਅਤੇ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨੀ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਇੱਕ ਇੰਟਰ ਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਵਰਕਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਹਲਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਅਤੇ ਹਲਕਾ ਕੋਆਰਡੀਨੇਟਰ ਇੰਦਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਐੱਸ. ਆਈ. ਆਰ. ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਪੱਧਰ ਤੱਕ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗਾ। ਇਸ ਸਮੇਂ ਸਾਬਕਾ ਕੌਂਸਲਰ ਹਰਕਰਨਦੀਪ ਸਿੰਘ ਵੈਦ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਸਾਬਕਾ ਸਰਪੰਚ ਬਲਜਿੰਦਰ ਜਰਖੜ, ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆ, ਸਰਪੰਚ ਗੁਰਸੇਵਕ ਸਿੰਘ ਗੋਪਾਲਪੁਰ, ਸੰਮਤੀ ਮੈਂਬਰ ਸੁਖਦੀਪ ਕੌਰ ਪੱਦੀ, ਅਮਰਜੀਤ ਕੌਰ, ਮਨਦੀਪ ਸਿੰਘ ਰਾਣਾ, ਮਨਦੀਪ ਸਿੰਘ ਰੰਗੀ, ਬਲਵਿੰਦਰ ਸਿੰਘ ਝੱਜ, ਮਾਨ ਸਿੰਘ ਗੁਰਮ, ਸਵਰਨ ਸਿੰਘ, ਚੰਚਲ ਰਾਣਾ, ਸੁਖਦੇਵ ਸਿੰਘ, ਸਾਬਕਾ ਸਰਪੰਚ �ਮ ਪ੍ਰਕਾਸ਼ ਮਨਸੂਰਾਂ, ਜੀਵਨ ਸਿੰਘ ਮੰਡ ਭੁੱਟਾ, ਸਾਬਕਾ ਸਰਪੰਚ ਪਿਆਰਾ ਸਿੰਘ ਭੁੱਟਾ, ਪਰਮਜੀਤ ਕੌਰ, ਦੀਪਕ ਗੋਇਲ ਡੇਹਲੋਂ, ਬਲਵੀਰ ਸਿੰਘ, ਹਰਵਿੰਦਰ ਕੌਰ, ਸੁਲਤਾਨ ਸੰਗੋਵਾਲ, ਸੁਖਵੰਤ ਸਿੰਘ ਲਾਲੀ ਜੱਸੋਵਾਲ ਗੁਰਮੀਤ ਸਿੰਘ ਜੱਸੋਵਾਲ, ਦਵਿੰਦਰ ਸਿੰਘ, ਕੇ. ਕੇ. ਜਰਖੜ, ਗੁਰਪ੍ਰੀਤ ਸਿੰਘ ਚਾਹਲ, ਪਰਮਜੀਤ ਸਿੰਘ ਪੰਮਾ ਜੱਸੋਵਾਲ, ਸਾਬਕਾ ਸਰਪੰਚ ਤਰਸੇਮ ਲਾਲ ਬੁਹਾਟਰੀ, ਪੰਚ ਮਨਜੀਤ ਸਿੰਘ ਬੁਟਾਹਰੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਹਲਕਾ ਗਿੱਲ ਕਾਂਗਰਸ ਵਲੋਂ ਡੇਹਲੋਂ ਵਿਖੇ ਐੱਸ. ਆਈ. ਆਰ. ਸੰਬੰਧੀ ਸਿਖਲਾਈ ਕੈਂਪ
ਅਜੀਤ ਡੈਸਕ
15-06-2026