10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਮਰਾਲਾ ਦੇ ਨੈਸ਼ਨਲ ਹਾਈਵੇ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 15-06-2026


ਸਮਰਾਲਾ, 14 ਜੂਨ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਬੌਂਦਲੀ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘ਚ45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਨਜ਼ਦੀਕੀ ਪਿੰਡ ਟੋਡਰਪੁਰ ਦਾ ਵਸਨੀਕ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਸਵੇਰੇ ਆਪਣੇ ਪਿੰਡੋਂ ਮੋਟਰਸਾਈਕਲ ‘ਤੇ ਨਿਕਲਿਆ ਸੀ। ਜਦੋਂ ਉਹ ਬਾਈਪਾਸ ਨੇੜੇ ਪਿੰਡ ਬੌਂਦਲੀ ਕੋਲ ਪਹੁੰਚਿਆ ਤਾਂ ਇੱਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੁਰਮੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ (ਇੱਕ ਲੜਕੀ ਅਤੇ ਇੱਕ ਲੜਕਾ) ਛੱਡ ਗਿਆ ਹੈ। ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਵੇਰੇ ਕਰੀਬ 9.40 ਵਜੇ ਗੁਰਮੀਤ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਡਾਕਟਰ ਅਨੁਸਾਰ ਮ੍ਰਿਤਕ ਦੇ ਸਿਰ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਕੂੜੇ ਦੇ ਡੰਪ ਬਣ ਰਹੀਆਂ ਨੇ ਮੁੱਖ ਸੜਕਾਂ ਅਗਲੀ ਖ਼ਬਰ ‘ਕਾਂਗਰਸ’ ਤੇ ‘ਆਪ’ ਪਾਰਟੀ ਦੇ ਰਾਜਭਾਗ ਨੇ ਪੰਜਾਬ, ਪੰਜਾਬੀਅਤ ਨੂੰ ਲੀਹੋਂ ਉਤਾਰਿਆ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰ...
Ad Position 24