ਇੰਜੀ: ਬੋਪਾਰਾਏ, ਵਿਧਾਇਕ ਗਿਆਸਪੁਰਾ, ਸਾਬਕਾ ਵਿਧਾਇਕ ਲੱਖਾ, ਡੀ. ਐਸ. ਪੀ. ਪਾਇਲ, ਐਸ. ਐਮ. �. ਪਾਇਲ ਨੇ ਕੀਤੀ ਸ਼ਿਰਕਤ
ਪਾਇਲ, 14 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)- ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ ਪਾਇਲ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਨੂੰ ਸਮਰਪਿਤ 30ਵਾਂ ਖ਼ੂਨਦਾਨ ਕੈਪ ਬੱਸ ਸਟੈਂਡ ਪਾਇਲ ਵਿਖੇ ਲਗਾਇਆ ਗਿਆ। ਇਸ ਕੈਂਪ ‘ਚ ਇੰਜੀ: ਬੋਪਾਰਾਏ, ਵਿਧਾਇਕ ਗਿਆਸਪੁਰਾ, ਸਾਬਕਾ ਵਿਧਾਇਕ ਲੱਖਾ, ਡੀ. ਐਸ. ਪੀ ਪਾਇਲ, ਐਸ. ਐਮ. �. ਪਾਇਲ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਕੈਂਪ ਵਿੱਚ ਰੈੱਡ ਕਰਾਸ ਬਲੱਡ ਬੈਂਕ ਲੁਧਿਆਣਾ ਦੀ ਟੀਮ ਵੱਲੋਂ 36 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ ਨੇ ਸੰਸਥਾ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਮਤਿ ਪ੍ਰਚਾਰ ਸੰਸਥਾ ਦੇ ਸਾਰੇ ਮੈਂਬਰ ਇਮਾਨਦਾਰ ਅਤੇ ਮਿਹਨਤੀ ਹਨ ਜੋ ਕਿ ਪਿਛਲੇ 20 ਸਾਲ ਤੋਂ ਇਲਾਕੇ ਵਿੱਚ ਮਹੀਨਾਵਾਰ ਗੁਰਮਤਿ ਸਮਾਗਮ ਦੇ ਨਾਲ-ਨਾਲ ਸਿੱਖ ਗੁਰੂ ਸਾਹਿਬਾਨ ਦੇ ਦਿਨ ਮਨਾਉਂਦੇ ਹਨ ਅਤੇ ਸਾਲ ਵਿੱਚ ਕਈ ਖ਼ੂਨਦਾਨ ਕੈਂਪ ਵੀ ਲਗਾਉਂਦੀ ਹੈ। ਇਸ ਤੋਂ ਇਲਾਵਾ ਇਲਾਕੇ ਵਿੱਚ ਅਨੇਕਾਂ ਭਲਾਈ ਦੇ ਕਾਰਜ ਨਿਰੰਤਰ ਕਰਦੀ ਆ ਰਹੀ ਹੈ। ਇਸ ਕੈਪ ‘ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਡੀ. ਐਸ. ਪੀ. ਹਰਮਨਪ੍ਰੀਤ ਸਿੰਘ ਚੀਮਾ, ਐਸ. ਐਮ. � ਡਾ. ਹਰਵਿੰਦਰ ਸਿੰਘ, ਸ਼ਿਵ ਕੁਮਾਰ ਸੋਨੀ, ਸ਼ਾਂਤੀ ਸਰੂਪ ਜੈਨ, ਪ੍ਰਧਾਨ ਕੇਵਲ ਸਿੰਘ, ਦੇਵੀ ਪ੍ਰਸ਼ਾਦ ਸ਼ਾਹੀ, ਬੇਅੰਤ ਸਿੰਘ ਪੰਧੇਰ ਖੇੜੀ, ਜਤਿੰਦਰ ਭਾਸਕਰ, ਮਨਪ੍ਰੀਤ ਸਿੰਘ ਘੁਡਾਣੀ, ਵਿਜੇ ਕੁਮਾਰ ਨੇਤਾ ਅਤੇ ਸੰਸਥਾ ਦੇ ਮੈਂਬਰ ਪ੍ਰਧਾਨ ਅਮਰੀਕ ਸਿੰਘ, ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ, ਰਾਜਿੰਦਰ ਸਿੰਘ, ਅੱਛਰ ਸਿੰਘ, ਰੁਪਿੰਦਰ ਸਿੰਘ, ਸ਼ਮਸ਼ੇਰ ਸਿੰਘ, ਮੰਗਾ ਸਿੰਘ, ਮਨਦੀਪ ਸਿੰਘ ਚੀਮਾ, ਗੁਰਜੰਟ ਸਿੰਘ, ਸਚਕੀਰਤ ਸਿੰਘ, ਮਨਜੋਧ ਸਿੰਘ, ਇਮਾਨਤਵੀਰ ਸਿੰਘ, ਸੰਗਰਾਮ ਸਿੰਘ, ਸੋਮਾ ਸਿੰਘ ਤੇ ਬਲਦੇਵ ਸਿੰਘ ਹਾਜ਼ਰ ਸਨ।
ਗੁਰਮਤਿ ਪ੍ਰਚਾਰ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ
ਅਜੀਤ ਡੈਸਕ
15-06-2026