10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਈ ਤਰਸੇਮ ਸਿੰਘ ਖ਼ਾਲਸਾ ਤੇ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਪਾਇਲ ਵਿਚ ਮੋਟਰ ਸਾਈਕਲ ਮਾਰਚ ਅੱਜ

Ad Position 21
No active advertisement
ਅਜੀਤ ਡੈਸਕ 15-06-2026

ਪਾਇਲ, 14 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ 15 ਜੂਨ ਨੂੰ ਹਲਕਾ ਪਾਇਲ ਵਿਚ ਮੋਟਰਸਾਈਕਲ ਮਾਰਚ ਪਾਇਲ ਤੋਂ ਮਲੌਦ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਰਚ ਦਾਣਾ ਮੰਡੀ ਪਾਇਲ ਤੋਂ 9 ਵਜੇ ਸ਼ੁਰੂ ਹੋਵੇਗਾ ਤੇ ਧਮੋਟ ਕਲਾਂ, ਜੰਡਾਲੀ, ਨਿਜ਼ਾਮਪੁਰ, ਸਿਹੌੜਾ, ਬੇਰ ਖੁਰਦ, ਬੇਰ ਕਲਾਂ, ਗੋਸਲਾਂ, ਮਲੌਦ, ਚੋਮੋ, ਮਦਨੀਪੁਰ, ਬਾਬਰਪੁਰ ਵਿਖੇ 12 ਵਜੇ ਸਮਾਪਤ ਹੋਵੇਗਾ। ਇਸ ਮਾਰਚ ਦੌਰਾਨ ਹਲਕਾ ਪਾਇਲ ਦੀ ਸੰਗਤ ਭਾਈ ਤਰਸੇਮ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸਿਰੋਪਾ� ਦੇ ਕੇ ਸਵਾਗਤ ਕਰੇਗੀ। ਉਨ੍ਹਾਂ ਕਿਹਾ ਕਿ ਭਾਈ ਤਰਸੇਮ ਸਿੰਘ ਖ਼ਾਲਸਾ ਅਤੇ ਮਨਪ੍ਰੀਤ ਸਿੰਘ ਇਯਾਲੀ ਪੰਜਾਬ ਦੀ ਹੋਂਦ, ਅਣਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਚਾਉਣ ਵਾਲੇ ਸੁਹਿਰਦ ਨੇਤਾ ਹਨ, ਪ੍ਰੰਤੂ ਲੰਮੇ ਸਮੇਂ ਤੋਂ ਰਵਾਇਤੀ ਸਿਆਸਤ ਇਸ ਸੋਚ ਤੇ ਪਹਿਰਾ ਨਹੀਂ ਦੇਣ ਤੋਂ ਅਸਮਰਥ ਰਹੀ ਹੈ ਤੇ ਅਕਾਲੀ ਦਲ ਵਾਰਿਸ ਪੰਜਾਬ ਅਜਿਹੀ ਹੀ ਪਾਰਟੀ ਹੈ ਜੋ ਇਸ ਸੋਚ ਤੇ ਪਹਿਰਾ ਦਿੰਦੀ ਹੈ। ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਦੱਸਿਆ ਕਿ ਇਹ ਮਾਰਚ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਅਮਨਦੀਪ ਕੌਰ ਖੰਗੂੜਾ ਦਾ ਬਾਜ਼ੀਗਰ ਭਾਈਚਾਰੇ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਜਗਤਾਰ ਸਿੰਘ ਸੋਮਲ ਮਲੌਦ (ਯੂ. ਐਸ. ਏ.) ਨਮਿਤ ਸ਼ਰਧਾਂਜਲੀ ਸਮਾਗਮ
Ad Position 24