10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਅਕਾਲੀ ਦਲ ਦੇ ਕੌਂਸਲਰ ਗੁਰਪ੍ਰੀਤ ਸਿੰਘ ਨੇ ਜਿੱਤ ਦੀ ਖ਼ੁਸ਼ੀ ’ਚ ਸ਼ੁਕਰਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 15-06-2026

ਪਾਇਲ, 14 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)- ਪਿਛਲੇ ਦਿਨੀਂ ਹੋਈਆ ਨਗਰ ਕੌਸ਼ਲ ਚੋਣਾਂ ‘ਚ ਪਾਇਲ ਦੇ ਵਾਰਡ ਨੰਬਰ 2 ਤੋਂ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਪ੍ਰੀਤ ਸਿੰਘ ਗੁਰੀ ਨੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇੰਜੀ: ਬੋਪਾਰਾਏ ਅਤੇ ਇੰਚਾਰਜ ਮਦਨੀਪੁਰ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆ ਨਗਰ ਕੌਂਸਲ ਚੋਣਾਂ ‘ਚ ਅਕਾਲੀ ਦਲ ਦਾ ਵੋਟ ਬੈਕ ਕਾਫੀ ਜ਼ਿਆਦਾ ਵਧਿਆ ਹੈ। ਜਿਸ ਤੋਂ ਇਹ ਸਾਫ਼ ਸਿੱਧ ਹੁੰਦਾ ਹੈ ਕਿ ਹਲਕਾ ਪਾਇਲ ਦੇ ਲੋਕ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਿਵਾਉਣਗੇ। ਇਸ ਮੌਕੇ ਜਸਪ੍ਰੀਤ ਸਿੰਘ ਮਾਲੋਦੋਦ ਪ੍ਰਧਾਨ ਯੂਥ ਵਿੰਗ, ਪ੍ਰਧਾਨ ਮਨਧੀਰ ਸਿੰਘ, ਸਰਪੰਚ ਮਨਦੀਪ ਸਿੰਘ ਚਾਪੜਾ, ਕੌਂਸਲਰ ਬਲਵਿੰਦਰ ਕੌਰ, ਅਰੁਣ ਕੁਮਾਰ ਜੋਸ਼ੀ, ਬੇਅੰਤ ਸਿੰਘ ਪੰਧੇਰਖੇੜੀ, ਜਥੇਦਾਰ ਜੋਰਾ ਸਿੰਘ, ਸੀਤਲ ਸਿੰਘ ਖਜਾਨਚੀ, ਪ੍ਰਧਾਨ ਨਿਰਮਲ ਸਿੰਘ, ਸੰਦੀਪ ਸਚਦੇਵਾ, ਕੁਲਵੀਰ ਸਿੰਘ, ਵਿਜੇ ਕੁਮਾਰ ਨੇਤਾ, ਪਵਨ ਕੁਮਾਰ, ਮਨਪ੍ਰੀਤ ਸਿੰਘ ਬਿੱਲਾ, ਪ੍ਰਧਾਨ ਨਿਰਮਲ ਸਿੰਘ ਪੰਧੇਰ ਖੇੜੀ, ਲਖਵਿੰਦਰ ਸਿੰਘ ਚੀਮਾ, ਰਾਮਪਾਲ ਸਚਦੇਵਾ, ਅਜਮੇਰ ਸਿੰਘ, ਬੀਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਮਿਸ਼ਨ ਦਾ 100 ਸਾਲਾ ਸਥਾਪਨਾ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਕਾਂਗਰਸੀ ਆਗੂ ਅਮਨਦੀਪ ਕੌਰ ਖੰਗੂੜਾ ਦਾ ਬਾਜ਼ੀਗਰ ਭਾਈਚਾਰੇ ਨੇ ਕੀਤਾ ਭਰਵਾਂ ਸਵਾਗਤ
Ad Position 24