20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਆਉਣ ਵਾਲੇ ਸਮੇਂ ਵਿਚ ਪੰਥਕ ਸੋਚ ਰੱਖਣ ਵਾਲੇ ਵੱਡੇ ਆਗੂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਣਗੇ ਮਨਪ੍ਰੀਤ ਸਿੰਘ ਇਯਾਲੀ

Ad Position 21
No active advertisement
ਅਜੀਤ ਡੈਸਕ 16-06-2026
ਪਾਇਲ, 15 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਤਰਸੇਮ ਸਿੰਘ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪਾਇਲ ਤੋਂ ਮਲੌਦ ਤੱਕ 12 ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਪਾਇਲ ਵਿਖੇ ਇਹ ਮਾਰਚ ਸ਼ੁਰੂ ਹੋਣ ਸਮੇਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਖਵੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਇਲ ਵਿਖੇ ਇਕੱਤਰ ਹੋਈ ਸੰਗਤ ਵੱਲ਼ੋ ਇੰਚਾਰਜ ਸੰਦੀਪ ਸਿੰਘ ਰੁਪਾਲੋ ਦੀ ਅਗਵਾਈ ਵਿਚ ਭਾਈ ਤਰਸੇਮ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਪਾਇਲ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮਾਰਚ ਦੌਰਾਨ ਭਾਈ ਤਰਸੇਮ ਸਿੰਘ ਖ਼ਾਲਸਾ ਅਤੇ ਮਨਪ੍ਰੀਤ ਸਿੰਘ ਇਯਾਲੀ ਖੁੱਲ੍ਹੀ ਗੱਡੀ ਵਿਚ ਸਵਾਰ ਸਨ ਤੇ ਵੱਖ ਵੱਖ ਪੜ੍ਹਾਵਾਂ ਤੇ ਸੰਗਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਤੇ ਪੰਥ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰ ਰਿਹਾ ਹੈ ਇਸ ਕਾਰਨ ਹੀ ਇਸ ਪੰਥਕ ਧਿਰ ਦਾ ਕਾਫ਼ਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਤੇ ਜਲਦੀ ਹੀ ਪੰਥਕ ਸੋਚ ਰੱਖਣ ਵੱਡੇ ਆਗੂ ਇਸ ਵਿਚ ਸ਼ਾਮਿਲ ਹੋ ਕੇ ਇਸ ਕਾਫ਼ਲੇ ਨੂੰ ਹੋਰ ਲੰਮਾ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਪੰਥ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਾਂ ਤੇ ਆਉਣ ਵਾਲੀਆਂ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਲੜੀਆਂ ਜਾਣਗੀਆਂ ਅਤੇ ਸਰਕਾਰ ਬਣਨ ਉਪਰੰਤ ਉਪ ਮੁੱਖ ਮੰਤਰੀ ਬਣਾਏ ਜਾਣਗੇ ਜਿਸ ਵਿਚ ਇਕ ਹਿੰਦੂ ਭਾਈਚਾਰੇ ਵਿਚੋਂ ਅਤੇ ਐਸ. ਸੀ ਭਾਈਚਾਰੇ ਵਿਚੋਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਜਿਹੜੇ ਹਾਲਾਤ ਵਿਚੋਂ ਲੰਘ ਰਿਹਾ ਹੈ, ਉਨ੍ਹਾਂ ਵਿਚ ਪੰਥਕ ਧਿਰਾਂ ਦਾ ਇੱਕਜੁੱਟ ਹੋਣਾ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿੱਖਾਂ ਲਈ ਵੱਖਰਾ ਤੇ ਹੋਰਨਾਂ ਲਈ ਵੱਖਰਾ ਕਾਨੂੰਨ ਹੈ ਜੋ ਕਿ ਵੱਡੀ ਤ੍ਰਾਸਦੀ ਹੈ ਅੱਜ ਸਾਡੇ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਚੱਲੇ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਕਾ ਨੀਲਾ ਤਾਰਾ ਸ੍ਰੀ ਦਰਬਾਰ ਸਾਹਿਬ ਜਾਂ ਅਕਾਲ ਤਖਤ ਤੇ ਹੀ ਹਮਲਾ ਨਹੀਂ ਸਗੋਂ ਸਿੱਖਾਂ ਦੀ ਰੂਹ ਤੇ ਹਮਲਾ ਸੀ ਇਸ ਤੋਂ ਇਲਾਵਾ 1984 ਦੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਨਾ ਬਖਸ਼ਣਯੋਗ ਹਨ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਸ ਮਾਰਚ ਪ੍ਰਤੀ ਇਲਾਕੇ ਦੀਆਂ ਸੰਗਤਾਂ ਵਿਚ ਬੇਅੰਤ ਉਤਸ਼ਾਹ ਨੇ ਇਹ ਸਾਬਤ ਕਰ ਦਿੱਤਾ ਕਿ ਕੌਮ ਆਪਣੇ ਨਾਇਕਾਂ ਅਤੇ ਬੰਦੀ ਸਿੰਘਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਸੰਦੀਪ ਸਿੰਘ ਰੁਪਾਲੋ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪੰਥਕ ਰਾਜਨੀਤੀ ਨੂੰ ਅੱਗੇ ਵਧਾਉਣ ਲਈ ਅਕਾਲੀ ਦਲ ਵਾਰਿਸ ਵਿਚ ਸ਼ਾਮਿਲ ਹੋ ਕੇ ਇਤਿਹਾਸਕ ਕਦਮ ਚੁੱਕਿਆ ਹੈ ਤੇ ਪੰਜਾਬ ਦੇ ਅਨੇਕਾਂ ਨੌਜਵਾਨ ਇਆਲੀ ਦੀ ਅਗਵਾਈ ਵਿਚ ਹੁਣ ਪੰਥਕ ਹਿੱਤਾਂ ਲਈ ਕੰਮ ਕਰਨਗੇ । ਇਸ ਮਾਰਚ ਦਾ ਧਮੋਟ ਬੱਸ ਸਟੈਂਡ ਵਿਖੇ ਗਿੱਲ ਸਪੋਰਟਸ ਕਲੱਬ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਗਿੱਲ ਧਮੋਟ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵੀਰ ਸਿੰਘ ਹੈਪੀ, ਬਲਤੇਜ ਸਿੰਘ ਮਾਂਗੇਵਾਲ, ਤੇਜਿੰਦਰ ਸਿੰਘ ਗਿੱਲ ਡੀਸੀ, ਸੁਰਿੰਦਰ ਸਿੰਘ ਭੋਲੂ, ਗਗਨਦੀਪ ਸਿੰਘ ਨੋਨੀ ਜੱਲਾ, ਸੁਰਿੰਦਰ ਸਿੰਘ ਛਿੰਦੀ, ਮਨਦੀਪ ਸਿੰਘ ਧਮੋਟ, ਤਰਲੋਚਨ ਸਿੰਘ ਖਜਾਨਚੀ, ਕੁਲਦੀਪ ਸਿੰਘ ਧਮੋਟ ਖ਼ੁਰਦ, ਸਰਪੰਚ ਮੋਹਣ ਸਿੰਘ, ਧਰਮਿੰਦਰ ਸਿੰਘ ਧਮੋਟ ਖ਼ੁਰਦ, ਜਗਤਾਰ ਸਿੰਘ ਗਿੱਲ, ਪਟਵਾਰੀ ਬੰਤ ਸਿੰਘ, ਹਰਬੰਤ ਸਿੰਘ ਗਿੱਲ, ਗਗਨਦੀਪ ਸਿੰਘ ਪਾਇਲ, ਦਰਸਨ ਸਿੰਘ, ਜਗਤਾਰ ਸਿੰਘ, ਗੁਰਜੋਤ ਕੌਰ ਮਾਂਗਟ,ਬਰਿੰਦਰਜੀਤ ਸਿੰਘ ਬੇਰਕਲਾਂ, ਬਲਵਿੰਦਰ ਸਿੰਘ ਚੋਮੋ, ਪਰਗਟ ਸਿੰਘ ਰੱਬੋ, ਬੁੱਧ ਸਿੰਘ ਮਦਨੀਪੁਰ, ਕੈਪਟਨ ਗੁਰਦੀਪ ਸਿੰਘ ਲਸਾੜਾ, ਅਵਤਾਰ ਸਿੰਘ ਬਾਬਰਪੁਰ, ਕਰਨੈਲ ਸਿੰਘ ਬਰਮਾਲੀਪੁਰ, ਪਰਮਜੀਤ ਸਿੰਘ ਕੌੜੀ, ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ, ਗਤਕਾ ਪਾਰਟੀਆਂ ਨੇ ਦਿਖਾਏ ਜੌਹਰ ਅਗਲੀ ਖ਼ਬਰ ਮੀਰੀ ਪੀਰੀ ਨੌਜਵਾਨ ਸਭਾ ਵੈਲਫ਼ੇਅਰ ਸੁਸਾਇਟੀ ਵਲੋਂ ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸ...
Ad Position 24