ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਤਾ ਰਾਣੀ ਮੁਹੱਲਾ ਖੰਨਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਪਹੁੰਚਿਆ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪੰਜ ਪਿਆਰਿਆਂ ਨੂੰ ਸਿਰਪਾ� ਭੇਟ ਕੀਤੇ ਗਏ। ਉਸ ਤੋਂ ਉਪਰੰਤ ਨਗਰ ਕੀਰਤਨ ਜੀ. ਟੀ. ਰੋਡ, ਮਲੇਰਕੋਟਲਾ ਰੋਡ, ਪੀਰ ਖਾਨਾ ਰੋਡ, ਗੁਰਦੁਆਰਾ ਬਾਬਾ ਜੀਵਨ ਸਿੰਘ, ਸ੍ਰੀ ਗੁਰੂ ਰਵਿਦਾਸ ਮੰਦਰ, ਪੰਜ ਨੰਬਰ ਚੁੰਗੀ, ਖਟੀਕਾ ਮੁਹੱਲਾ ਕ੍ਰਿਸ਼ਨਾ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ‘ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸੁੰਦਰ ਪਾਲਕੀ ‘ਚ ਸੁਸ਼ੋਭਿਤ ਸਨ। ਸੰਗਤਾਂ ਪਾਲਕੀ ਦੇ ਪਿੱਛੇ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਇਸ ਮੌਕੇ ਪੀਰ ਖਾਨਾ ਰੋਡ ਪਹੁੰਚਣ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਕੈਬਨਿਟ ਮੰਤਰੀ ਸੌਂਦ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰਪਾ� ਸਾਹਿਬ ਪਾ ਕੇ ਨਗਰ ਕੀਰਤਨ ਨੂੰ ਜੀ ਆਇਆਂ ਆਖਿਆ। ਜਿੱਥੇ ਗੁਰਦੁਆਰਾ ਸਾਹਿਬ ਸ੍ਰੀ ਗੁਰੁ ਸਿੰਘ ਸਭਾ ਖੰਨਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਸੋੌਂਦ ਨੂੰ ਸਿਰਪਾ� ਪਾ ਕੇ ਮਾਣ ਬਖ਼ਸ਼ਿਆ। ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਖੰਨਾ ਵਿਖੇ ਪਹੁੰਚਿਆ ਜਿੱਥੇ ਬੀਬੀ ਅਮਰਜੀਤ ਕੌਰ ਚੱਢਾ ਦੇ ਸਮੂਹ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਆਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ‘ਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਅਮਲੋਹ ਰੋਡ, ਖੰਨਾ, ਗੁਰਦੁਆਰਾ ਗੁਰੂ ਅੰਗਦ ਦੇਵ ਜੀ ਕ੍ਰਿਸ਼ਨਾ ਨਗਰ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਸਮਰਾਲਾ ਰੋਡ, ਖੰਨਾ, ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ ਅਤੇ ਗੁਰਦੁਆਰਾ ਭਗਤ ਨਾਮਦੇਵ ਜੀ ਲਲਹੇੜੀ ਰੋਡ, ਖੰਨਾ ਦੇ ਗੁਰੂ ਘਰਾਂ ਦੇ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕੀਤਾ ਗਿਆ। ਨਗਰ ਕੀਰਤਨ ‘ਚ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਗਤਕਾ ਪਾਰਟੀਆਂ ਦੇ ਨੌਜਵਾਨਾਂ ਅਤੇ ਛੋਟੇ ਛੋਟੇ ਬੱਚਿਆਂ ਵੱਲੋਂ ਗਤਕੇ ਦੇ ਜੰਗਜੂ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸੁਆਗਤ ਲਈ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਸੁਆਗਤੀ ਗੇਟ ਬਣਾਏ ਹੋਏ ਸਨ। ਜਿੱਥੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਸਮਾਪਤ ਹੋਇਆ। ਜਿੱਥੇ ਨਗਰ ਕੀਰਤਨ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰਪਾ� ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਤੇਜਿੰਦਰ ਸਿੰਘ ਇਕੋਲਾਹਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨੇ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ‘ਚ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਧਾਨ ਗੁਰਪ੍ਰਸਾਦਿ ਸਿੰਘ ਭਾਟੀਆ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ, ਹਰਵਿੰਦਰ ਸਿੰਘ ਹਜ਼ੂਰੀ ਰਾਗੀ, ਅਵਤਾਰ ਸਿੰਘ ਚਾਵਲਾ, ਸੁਦਰਸ਼ਨ ਸਿੰਘ ਖ਼ਜ਼ਾਨਚੀ, ਗੋਪਾਲ ਸਿੰਘ, ਸੂਰਬੀਰ ਸਿੰਘ ਸੇਠੀ, ਮਨਜੀਤ ਸਿੰਘ, ਜਗਮੋਹਨ ਸਿੰਘ ਰੇਖੀ, ਅਵਤਾਰ ਸਿੰਘ ਕੈਂਥ ਸਕੱਤਰ, ਰਾਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀ ਸੀ, ਅਮਰਵੀਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਗਿੱਲ, ਬਲਵਿੰਦਰ ਸਿੰਘ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ, ਗੁਰਸਿਮਰਨ ਸਿੰਘ, ਬੀਬੀ ਅਮਰਜੀਤ ਕੌਰ ਚੱਢਾ ਗੁਰਪ੍ਰੀਤ ਸਿੰਘ ਮੋਨੂੰ, ਉਪਿੰਦਰ ਸਿੰਘ ਮੈਨੇਜਰ, ਸੁਖਬੀਰ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।