ਪਾਇਲ, 15 ਜੂਨ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਪਾਇਲ ਦੇ ਬੂਥ ਨੰਬਰ 74 ਤੋਂ ਸ਼ਰਧਾਲੂਆਂ ਦੀ ਪਹਿਲੀ ਬੱਸ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪਾਇਲ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਗਿੱਲ ਵੱਲੋਂ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣਾ ਹਰ ਵਾਅਦਾ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸੂਬੇ ਦੇ ਬਜ਼ੁਰਗਾਂ ਨੂੰ ਬਿਨਾਂ ਕਿਸੇ ਖਰਚੇ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਯਾਤਰਾ ਦੌਰਾਨ ਸਰਕਾਰ ਵੱਲੋਂ ਆਉਣ-ਜਾਣ, ਰਹਿਣ-ਸਹਿਣ, ਖਾਣ-ਪੀਣ ਅਤੇ ਡਾਕਟਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਯਾਤਰਾ ਤੇ ਜਾਣ ਸਮੇਂ ਆਪ ਦੇ ਆਗੂ ਬੱਬੀ ਪਾਇਲ ਤੇ ਬੀਬੀ ਜਗਰੂਪ ਕੌਰ ਨੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਸਦਕਾ ਹਲਕੇ ਦੇ ਹਰ ਬੂਥ ਤੱਕ ਯੋਜਨਾ ਦਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਮਾਜ ਦੇ ਉਨ੍ਹਾਂ ਵਰਗਾਂ ਲਈ ਵਰਦਾਨ ਹੈ ਜੋ ਪਹਿਲਾ ਕਿਸੇ ਕਾਰਨ ਕਰਕੇ ਤੀਰਥ ਯਾਤਰਾ ‘ਤੇ ਨਹੀਂ ਸਕੇ। ਇਸ ਮੌਕੇ ਆਪ ਆਗੂ ਜਸਵੀਰ ਸਿੰਘ, ਜਗਰੂਪ ਕੌਰ, ਅਮਰਜੀਤ ਕੌਰ, ਪ੍ਰੀਤਮ ਸਿੰਘ, ਅਵਤਾਰ ਸਿੰਘ,ਕੁਲਦੀਪ ਸਿੰਘ, ਬੱਬੀ ਪਾਇਲ, ਪੁਨੀਤ ਕੁਮਾਰ, ਰੇਨੂੰ ਬਾਲਾ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।