ਰਾੜਾ ਸਾਹਿਬ, 15 ਜੂਨ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 106 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਖੰਡੇ ਬਾਟੇ ਦੀ ਦਾਤ ਪ੍ਰਾਪਤ ਕੀਤੀ। ਸਮਾਗਮ ਦੀ ਆਰੰਭਤਾ ਜਿੱਥੇ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਅਤੇ ਮਹਾਂਪੁਰਖਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਿੰਘਾਂ ਵਲੋਂ ਕੀਤੀ, ਉੱਥੇ ਹੀ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਭਾਈ ਜਸਵੀਰ ਸਿੰਘ ਕੋਹਲੀ, ਬਾਬਾ ਪਿਆਰਾ ਸਿੰਘ, ਭਾਈ ਗਗਨਦੀਪ ਸਿੰਘ ਸਮੇਤ ਵੱਖ-ਵੱਖ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਕੀਤਾ ਗਿਆ। ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਸਮਾਗਮਾਂ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਮਹਾਂਪੁਰਖਾਂ ਦੇ ਆਗਾਮੀ ਸਮਾਗਮਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਬਾਬਾ ਅਜਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਪ੍ਰਿੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੁੂੰਡੀ, ਭਾਈ ਮਲਕੀਤ ਸਿੰਘ ਪਨੇਸਰ, ਸੈਕਟਰੀ ਹਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।