ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)-ਉੱਘੇ ਸਮਾਜ ਸੇਵਕਾ ਬਾਬਾ ਫਰੀਦ ਨਿਸ਼ਕਾਮ ਸੇਵਾ ਸੋਸਾਇਟੀ ਦੇ ਚੇਅਰਪਰਸਨ ਬੀਬੀ ਫਾਤਿਮਾ ਵੱਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਸੁਖਵਿੰਦਰ ਸਿੰਘ ਮਾਂਗਟ ਨੇ ਕਿਹਾ ਕਿ ਬੀਬੀ ਫ਼ਾਤਿਮਾ ਵਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਏਕਤਾ ਤੇ ਅਖੰਡਤਾ ਦਾ ਸੁਨੇਹਾ ਦਿੱਤਾ ਜਾਂਦਾ। ਖੰਨਾ ‘ਚ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ। ਇਸ ਮੌਕੇ ਰਵਿੰਦਰ ਸਿੰਘ ਬੱਬੂ ਅਤੇ ਹੋਰ ਹਾਜ਼ਰ ਸਨ।