ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਰਜਿ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਜੀ ਰਹਿਮਤ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਸੰਬੰਧੀ ਕਥਾ ਵਿਖਿਆਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਨੇ ਗੁਰੂ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਤ ਨਾਮਦੇਵ ਸਭਾ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ �ਲਖ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ, ਕੇਸਰ ਸਿੰਘ, ਮਨਦੀਪ ਸਿੰਘ ਮਰਜਾਰਾ, ਬਲਬੀਰ ਸਿੰਘ ਮਾਨ, ਅਰਵਿੰਦਰ ਸਿੰਘ, ਅੰਮ੍ਰਿਤ ਸਿੰਘ ਤੱਗੜ, ਜਰਨੈਲ ਸਿੰਘ ਤੱਗੜ, ਧਰਮ ਸਿੰਘ, ਹਰਮੀਤ ਸਿੰਘ ਕੈਂਥ, ਡਾਕਟਰ ਗੁਰਮੀਤ ਸਿੰਘ ਜੋਰਾ ਸਿੰਘ ਬੇਦੀ, ਕੁਲਵੰਤ ਸਿੰਘ ਫੌਜੀ, ਰਜਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਬਲਦੇਵ ਸਿੰਘ, ਸੁਖਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਮੰਗਤ ਸਿੰਘ, ਹਰਸ਼, ਜਗਤਾਰਨਜੀਤ ਸਿੰਘ, ਲਵਲੀ, ਬੀਬੀ ਗੁਰਪ੍ਰੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ।
ਗੁਰਦੁਆਰਾ ਕਲਗ਼ੀਧਰ ਸਾਹਿਬ ਖੰਨਾ ਵਿਖੇ
ਅੱਜ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪੰਚਮ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਦੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। 8 ਵਜੇ ਸਵੇਰੇ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਅਜੀਤ ਸਿੰਘ ਹੋਰਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਤੋਂ ਬਾਅਦ ਭਾਈ ਗੁਰਚਰਨ ਸਿੰਘ ਦੇ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਪਾਠ ਦੀ ਸਮਾਪਤੀ ਤੋਂ ਬਾਅਦ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ। ਠੀਕ 12 ਵਜੇ ਉਚੇਚੇ ਤੌਰ ਤੇ ਬੁਲਾਏ ਗਏ ਭਾਈ ਹਰਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਲਵਾਈ। ਬਾਹਰ ਜੀ. ਟੀ. ਰੋਡ ਉਤੇ ਗੁਰੂ ਘਰ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਦੀਵਾਨ ਦੀ ਸਮਾਪਤੀ ਤੇ ਗੁਰੂ ਘਰ ਦੇ ਸੈਕਟਰੀ ਅਵਤਾਰ ਸਿੰਘ ਕੈਂਥ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕਰਦਿਆਂ ਸਾਰੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਚੇਚੇ ਤੌਰ ਤੇ ਬੀਬੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ 40 ਦਿਨ ਸੁਖਮਨੀ ਸਾਹਿਬ ਦੇ ਜਾਪ ਕੀਤੇ ਅਤੇ ਬੇਅੰਤ ਮਾਇਆ ਇਕੱਠੀ ਕਰ ਕੇ ਗੁਰੂ ਘਰ ਨੂੰ ਦਿੱਤੀ। ਇਸ ਮੌਕੇ ਮੁੱਖ ਸੇਵਾਦਾਰ ਰੁਪਿੰਦਰ ਸਿੰਘ ਰਾਜਾ ਗਿੱਲ, ਦਰਸ਼ਨ ਸਿੰਘ ਗਿੱਲ, ਬਲਵਿੰਦਰ ਸਿੰਘ, ਅਮਰਬੀਰ ਸਿੰਘ, ਹਰਦੀਪ ਸਿੰਘ, ਹਰਬੀਰ ਸਿੰਘ ਕੋਹਲੀ, ਰਜਿੰਦਰਬੀਰ ਸਿੰਘ, ਰਵਿੰਦਰ ਸਿੰਘ ਬੱਬਲੂ, ਅਵਤਾਰ ਸਿੰਘ ਉਦੋ, ਗੁਰਪ੍ਰੀਤ ਸਿੰਘ ਡੀ. ਸੀ., ਜੋਗਿੰਦਰ ਸਿੰਘ, ਮਨੀ ਬੱਗਾ, ਜਸਕਰਣ ਸਿੰਘ, ਨਕੁਲ ਬਸੀ, ਜਤਿੰਦਰਜੀਤ ਸਿੰਘ, ਦਵਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਸਿਮਰਨ ਕੌਰ, ਜੋਗਿੰਦਰ ਕੌਰ, ਰਜਿੰਦਰ ਕੌਰ,ਸਰਬਜੀਤ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਕੰਵਰਦੀਪ ਕੌਰ, ਸਤਨਾਮ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਜਗਦੀਪ ਕੌਰ, ਮਨਪ੍ਰੀਤ ਕੌਰ, ਨਿਰਲੇਪ ਕੌਰ, ਸਤਵਿੰਦਰ ਕੌਰ ਸ਼ਮੀ, ਹਰਪ੍ਰੀਤ ਕੌਰ, ਨਿਧੀ ਬਖਸ਼ੀ, ਦਵਿੰਦਰ ਕੌਰ, ਜਸਬੀਰ ਕੌਰ, ਡੇਜੀ, ਕੁਸ਼ਲਿਆ ਦੇਵੀ, ਮੰਜੂ ਰਾਣੀ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ
ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਕ੍ਰਿਸ਼ਨਾ ਨਗਰ ਖੰਨਾ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਸੰਧਿਆਂ ਵੇਲੇ ਵਿਸ਼ੇਸ਼ ਦੀਵਾਨ ਸਜਾਏ ਗਏ। ਭਾਈ ਬੇਅੰਤ ਸਿੰਘ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਨੇ ਕਿਹਾ ਕਿ ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀ ਹੈ, ਉਹੀ ਕੌਮ ਦੁਨੀਆਂ ‘ਤੇ ਸਦਾ ਰਾਜ ਕਰਦੀ ਹੈ। ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟ ਕੋਟ ਪ੍ਰਣਾਮ ਹੈ। ਇਸ ਮੌਕੇ ਮਲਕੀਤ ਸਿੰਘ ਐੱਸ. ਡੀ. �. ਮੀਤ ਮੁੱਖ ਸੇਵਾਦਾਰ, ਭਾਈ ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਭਾਈ ਸਾਹਿਲ ਪ੍ਰੀਤ ਸਿੰਘ ਮੀਤ ਗ੍ਰੰਥੀ, ਭਾਈ ਬੇਅੰਤ ਸਿੰਘ ਹਜੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ, ਸਿਕੰਦਰ ਸਿੰਘ ਖ਼ਜ਼ਾਨਚੀ, ਹਰਮਹਿੰਦਰਜੀਤ ਸਿੰਘ ਮੀਤ ਸਕੱਤਰ, ਸੋਹਣ ਸਿੰਘ ਖ਼ਜ਼ਾਨਚੀ, ਰਜਿੰਦਰਵੀਰ ਸਿੰਘ, ਜਸਵੀਰ ਸਿੰਘ, ਭਜਨ ਸਿੰਘ, ਦਰਸ਼ਨ ਸਿੰਘ ਢਿੱਲੋਂ, ਹਰਭਜਨ ਸਿੰਘ ਐੱਸਡੀ�, ਭਾਈ ਬਲਬੀਰ ਸਿੰਘ, ਪਰਮਜੀਤ ਸਿੰਘ ਪੰਮਾ, ਹਰਦਿਆਲ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅਜੀਤ ਡੈਸਕ
19-06-2026