03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਜਾਬ ਵਿਚ ਸਕੂਲ ਮੁਖੀਆਂ ਦੀਆਂ 60% ਅਸਾਮੀਆਂ ਖਾਲੀ-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ

Ad Position 21
No active advertisement
ਅਜੀਤ ਡੈਸਕ 19-06-2026

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ । ਐਮਿਨੇਂਸ ਸਕੂਲ ਬਣਾਏ ਗਏ ਹਨ । ਸਿੱਖਿਆ ਕ੍ਰਾਂਤੀ ਦਾ ਨਾਅਰਾ ਦਿੱਤਾ ਗਿਆ ਹੈ। ਅੱਜ ਪੰਜਾਬ ਦੀ ਸਿੱਖਿਆ ਭਾਰਤ ਭਰ ਵਿਚੋਂ ਪਹਿਲੇ ਨੰਬਰ ਤੇ ਆਈ ਹੈ। ਪਰ ਸਕੂਲ ਮੁਖੀਆਂ ਦੀਆਂ 60% ਖਾਲੀ ਅਸਾਮੀਆਂ ਸਿੱਖਿਆ ਕ੍ਰਾਂਤੀ ਨੂੰ ਮੂੰਹ ਚੜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ, ਸੂਬਾ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜੀਤ ਸਿੰਘ ਬਾਲਾਹੜੀ ਨੇ ਦੱਸਿਆ ਕਿ ਪ੍ਰਿੰਸੀਪਲ ਕੇਡਰ ਦੀਆਂ ਕੁੱਲ 1927 ਅਸਾਮੀਆਂ ਵਿਚੋਂ 1113 ਖਾਲੀ ਹਨ। ਇਸ ਤੋਂ ਇਲਾਵਾ ਲੈਕਚਰਾਰ, ਮਾਸਟਰ ਅਤੇ ਈ. ਟੀ. ਟੀ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਸਮਝ ਨਹੀਂ ਆ ਰਹੀ ਕਿ ਸਕੂਲ ਮੁਖੀਆਂ ਅਤੇ ਅਧਿਆਪਕਾ ਤੋਂ ਬਗੈਰ ਸਿੱਖਿਆ ਕ੍ਰਾਂਤੀ ਕਿਵੇਂ ਕਾਮਯਾਬ ਹੋਵੇਗੀ? ਪਿਛਲੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕਦੇ ਸੀਨੀਅਰ ਲੈਕਚਰਾਰ, ਵੋਕੇਸ਼ਨਲ ਲੈਕਚਰਾਰ ਅਤੇ ਹੈੱਡਮਾਸਟਰ ਪ੍ਰਿੰਸੀਪਲ ਦੀਆਂ ਤਰੱਕੀਆਂ ਉਡੀਕਦੇ ਸੇਵਾ ਮੁਕਤ ਹੋ ਗਏ ਹਨ । ਸੈਂਕੜੇ ਵਾਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਨੂੰ ਬੇਨਤੀ ਰੂਪੀ ਮੰਗ ਪੱਤਰ ਦੇ ਚੁੱਕੇ ਹਨ। ਪਰ ਸਿੱਖਿਆ ਵਿਭਾਗ ‘ਤੇ ਕੋਈ ਅਸਰ ਨਹੀਂ, ਇੰਨਾ ਘਾਟਾਂ ਕਰਕੇ ਇਸ ਵਾਰ ਸਰਕਾਰੀ ਸਕੂਲਾਂ ਵਿਚ 9% ਬੱਚੇ ਘੱਟ ਦਾਖਲ ਹੋਏ ਹਨ । ਬਲਰਾਜ ਸਿੰਘ ਬਾਜਵਾ ਜਨਰਲ ਸਕੱਤਰ ਨੇ ਮੁੱਖ ਮੰਤਰੀ ਸਾਹਿਬ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀ ਗ਼ੈਰ ਵਿੱਦਿਅਕ ਡਿਊਟੀਆਂ ਬੰਦ ਕੀਤੀਆਂ ਜਾਣ।

Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਸੋਮਲ ਮਲੌਦ (ਯੂ. ਐੱਸ. ਏ) ਦੀ ਯਾਦ ਵਿਚ 251 ਫਲਦਾਰ ਤੇ ਛਾਂਦਾਰ ਬੂਟੇ ਵੰਡੇ ਗਏ ਅਗਲੀ ਖ਼ਬਰ ਦਰਗਾਹ ’ਤੇ ਸਾਲਾਨਾ ਮੇਲਾ ਤੇ ਭੰਡਾਰਾ ਕਰਵਾਇਆ
Ad Position 24
No active advertisement