03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁ. ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 19-06-2026

ਰਾੜਾ ਸਾਹਿਬ, 18 ਜੂਨ (ਸੁਖਵੀਰ ਸਿੰਘ ਚਣਕੋਈਆਂ)� ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਗੁਰਮਤਿ ਸਮਾਗਮ ਵਿੱਚ ਸੰਗਤਾਂ ਨੂੰ ਮੁਖਾਤਿਵ ਹੁੰਦਿਆਂ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਮਨੁੱਖਤਾ ਲਈ ਪ੍ਰੇਰਣਾਸ੍ਰੋਤ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਸੱਚ, ਧਰਮ ਅਤੇ ਪ੍ਰਭੂ ਦੀ ਰਜ਼ਾ ਵਿੱਚ ਰਹਿਣ ਦੀ ਸਭ ਤੋਂ ਉੱਚੀ ਮਿਸਾਲ ਹੈ। ਸਮਾਗਮ ਵਿੱਚ ਸਮੂਹ ਵਿਦਿਆਰਥੀ ਗੁਰਮਤਿ ਸੰਗੀਤ ਅਕੈਡਮੀ, ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਅਮਰ ਸਿੰਘ ਕਥਾ ਵਾਚਕ, ਰਾਗੀ ਭਾਈ ਜਸਵੀਰ ਸਿੰਘ ਕੋਹਲੀ, ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਰਣਵੀਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਲਖਵੀਰ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਸੁਦਾਗਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਹਰਜੀਤ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਰਾਗੀ ਸਿੰਘਾਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਭਾਈ ਹਰਦੇਵ ਸਿੰਘ ਦੋਰਾਹਾ ਨੇ ਨਿਭਾਈ। ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪਿ੍ਰੰਸੀਪਲ ਡਾ. ਗੁਰਨਾਮ ਕੌਰ, ਭਾਈ ਪਰਮਜੀਤ ਸਿੰਘ ਲੱਡੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਚੌਥੇ ਦਿਨ ਵੀ ਜਾਰੀ ਰਿਹਾ ਬਿਜਲੀ ਆਊਟਸੋਰਸ ਕਾਮਿਆਂ ਦਾ ਧਰਨਾ ਅਗਲੀ ਖ਼ਬਰ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਦਾ ਅਹੁਦਾ ਪਛੜੀਆਂ ਸ਼੍ਰੇਣੀਆਂ ਲਈ ਹੋਇਆ ਰਾਖਵਾਂ
Ad Position 24
No active advertisement