02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਚੌਥੇ ਦਿਨ ਵੀ ਜਾਰੀ ਰਿਹਾ ਬਿਜਲੀ ਆਊਟਸੋਰਸ ਕਾਮਿਆਂ ਦਾ ਧਰਨਾ

Ad Position 21
No active advertisement
ਅਜੀਤ ਡੈਸਕ 19-06-2026

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧਾ ਵਿਭਾਗ ਅਧੀਨ ਕਰਨ ਦੀ ਮੰਗ ਨੂੰ ਲੈ ਕੇ ਅੱਜ ਚੌਥੇ ਦਿਨ ਵੀ ਬਿਜਲੀ ਨਿਗਮ ਦੇ ਆਊਟਸੋਰਸ ਕਾਮਿਆਂ ਨੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਜਾਰੀ ਰਖਿਆ। ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾਈ ਆਗੂ ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋਂ, ਜਗਰੂਪ ਸਿੰਘ ਲਹਿਰਾ, ਗੁਰਪ੍ਰੀਤ ਸਿੰਘ ਢਿੱਲੋਂ, ਹਰਜੀਤ ਸਿੰਘ ਢਡਵਾਲ, ਬਲਵਿੰਦਰ ਸੈਣੀ ਨੇ ਦੱਸਿਆ ਕਿ 24 ਮਈ ਨੂੰ ਬਿਜਲੀ ਮੰਤਰੀ ਅਤੇ ਪਾਵਰਕੌਮ ਦੀ ਮੈਨੇਜਮੈਂਟ ਨੇ ਸਮੂਹ ਆਉਟਸੋਰਸ ਵਰਕਰਾਂ ਨੂੰ 15 ਜੂਨ ਤੱਕ ਵਿਭਾਗ ‘ਚ ਮਿਲਾਉਣ ਦਾ ਲਿਖਤੀ ਸਮਝੌਤਾ ਕੀਤਾ ਸੀ ਪਰ ਹੁਣ ਬਿਜਲੀ ਮੰਤਰੀ ਤੇ ਮੈਨੇਜਮੈਂਟ ਅਪਣੇ ਕੀਤੇ ਲਿਖਤੀ ਸਮਝੌਤੇ ਨੂੰ ਲਾਗੂ ਕਰਨ ਤੋਂ ਆਨਾ-ਕਾਨੀ ਕਰ ਰਹੀ ਹੈ ਜਿਸ ਦੇ ਵਿਰੋਧ ਵਿਚ ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਆਊਟਸੋਰਸ ਕਰਮਚਾਰੀ 9 ਜੂਨ ਤੋਂ 14 ਜੂਨ ਤੱਕ ਅਪਣੇ ਅਪਣੇ ਡਵੀਜਨ/ ਸਰਕਲ ਦਫ਼ਤਰਾਂ ਅੱਗੇ ਦਿਨ ਰਾਤ ਦੇ ਧਰਨੇ ਲਗਾਕੇ ਬੈਠੇ ਸਨ ਤੇ ਹੁਣ 15 ਜੂਨ ਤੋਂ ਲਗਾਤਾਰ ਮੁਕੰਮਲ ਕੰਮ ਜਾਮ ਕਰਕੇ ਖੰਨਾ ਸ਼ਹਿਰ ਵਿਚ ਬਿਜਲੀ ਮੰਤਰੀ ਦੀ ਕੋਠੀ ਦੇ ਬਾਹਰ ਪਰਿਵਾਰਾਂ, ਬੱਚਿਆਂ ਸਮੇਤ ਦਿਨ ਰਾਤ ਦਾ ਮੋਰਚਾ ਲਗਾਕੇ ਬੈਠੇ ਹਨ ਪਰ ਬਿਜਲੀ ਮੰਤਰੀ ਵਲੋਂ ਅੱਜ ਤੱਕ ਗੱਲ ਨਹੀਂ ਸੁਣੀ ਗਈ ਹੈ ਜਿਸ ਦੇ ਰੋਸ ਵਜੋਂ ਤਾਲਮੇਲ ਕਮੇਟੀ ਵਲੋਂ ਮੰਤਰੀ ਦੀ ਕੋਠੀ ਦੇ ਬਾਹਰ 20 ਜੂਨ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਬਿਜਲੀ ਨਿਗਮ ਦੀ ਮੈਨੇਜਮੈਂਟ 24 ਮਈ ਦੇ ਹੋਏ ਸਮਝੌਤੇ ਤਹਿਤ ਜਲਦ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ 20 ਜੂਨ ਵੱਡਾ ਇਕੱਠ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਬਿਜਲੀ ਮੰਤਰੀ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਲਾਲੜੂ ਦੇ ਯੂਨੀਵਰਸਲ ਗਰੁੱਪ ਨੇ ਪੰਚਾਇਤੀ ਜ਼ਮੀਨ ’ਤੇ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਕੀਤਾ ਘੁਟਾਲਾ ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
Ad Position 24
No active advertisement