05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 20-06-2026

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ �ਟ ਕਲੀਨਿਕ ਸੀ. ਐੱਚ. ਸੀ. ਮਾਨੂੰਪੁਰ ਵਿਖੇ ਨਸ਼ਿਆਂ ਤੋਂ ਬਚਾ� ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਬੀ. ਈ. ਈ. ਗੁਰਦੀਪ ਸਿੰਘ ਅਤੇ ਕਾਉਸ਼ਲਰ ਪਰਮਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਨਾ ਸਿਰਫ਼ ਆਰਥਿਕ ਬਰਬਾਦੀ ਦਾ ਕਾਰਨ ਬਣਦੇ ਹਨ ਸਗੋਂ ਇਹ ਇਨਸਾਨ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਜੀਵਨ ਨੂੰ ਵੀ ਨਿਘਾਰ ਵੱਲ ਲੈ ਕੇ ਜਾਂਦੇ ਹਨ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਜਾਗਰੂਕਤਾ ਨਸ਼ਿਆਂ ਖ਼ਿਲਾਫ਼ ਇੱਕ ਕਾਰਗਰ ਹਥਿਆਰ ਹੈ, ਜਿਸ ਨਾਲ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ‘ਚ ਫਸਣ ਤੋਂ ਬਚਾਇਆ ਜਾ ਸਕਦਾ ਹੈ। ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨਾਲ ਭੇਦ ਭਾਵ ਨਾ ਕਰਦੇ ਹੋਏ ਉਨ੍ਹਾਂ ਦੀ ਨਸ਼ਾ ਦੀ ਲਤ ਛੁਡਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਦੀ ਲੋੜ ਹੈ। ਇਸ ਸਬੰਧੀ ਸੀ. ਐੱਚ. ਸੀ. ਮਾਨੂੰਪੁਰ ਵਿਖੇ �ਟ ਕਲੀਨਿਕ ਚਲਾਇਆ ਜਾ ਰਿਹਾ ਹੈ, ਜਿੱਥੇ ਨਸ਼ੇ ਦੀ ਆਦੀ ਵਿਅਕਤੀਆਂ ਦਾ ਦਵਾਈਆਂ ਰਾਹੀਂ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਕਾਉਂਸਲਿੰਗ ਵੀ ਕੀਤੀ ਜਾਂਦੀ ਹੈ। ਇਸ ਸਮੇਂ ਜਗਦੀਪ ਸਿੰਘ, ਅਮਿਤ ਪੋਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਨਸਰਾਲੀ ਵਿਖੇ ਮੀਟਿੰਗ ਅਗਲੀ ਖ਼ਬਰ ਨੈਸ਼ਨਲ ਰਿਫਰੈਸ਼ਰ ਕੋਰਸ ਕਮ ਟਰੇਨਿੰਗ ਕੈਂਪ ’ਚ 16 ਰਾਜਾਂ ਦੇ 113 ਕੋਚ ਅਤੇ ਰੈਫ਼ਰੀ ਹੋਣਗੇ ਸ਼ਾਮਿਲ-ਤੂਰ
Ad Position 24
No active advertisement