ਸਮਰਾਲਾ, 20 ਜੂਨ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਹੈ। ਇਸ ਪਾਰਟੀ ਵਿਚ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਹਰੇਕ ਵਰਕਰ ਨੂੰ ਉਸ ਦੁਆਰਾ ਕੀਤੇ ਕਾਰਜਾਂ ਨੂੰ ਮੁੱਖ ਰੱਖ ਕੇ ਅਹੁਦਾ ਦੇ ਕੇ ਨਿਵਾਜਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਨਵ-ਨਿਯੁਕਤ ਇਸਤਰੀ ਵਿੰਗ ਦੇ ਪ੍ਰਧਾਨ ਪਰਮਜੀਤ ਕੌਰ ਕੰਗ ਨੇ ਪੈ੍ਰੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮਰਾਲਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦੀ ਹਾਂ ਕਿ ਜਿਨ੍ਹਾਂ ਨੇ ਇਹ ਅਹੁਦਾ ਦੇ ਕੇ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਅਧੀਨ ਪੈਂਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਪਿੰਡ ਪੱਧਰ ‘ਤੇ ਸ਼ਹਿਰਾਂ ਦੇ ਵਾਰਡਾਂ ਵਿਚ ਕਮੇਟੀਆਂ ਬਣਾ ਕੇ �ਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਰਵੇਖਣ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ਧਿਆਨ ਵਿਚ ਲਿਆ ਕੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀਆਂ ਬਣਾ ਕੇ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੀਆਂ ਸਮੂਹ ਇਸਤਰੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਵਿਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਾਉਣਗੇ ਅਤੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ।