ਮਾਛੀਵਾੜਾ ਸਾਹਿਬ, 20 ਜੂਨ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਪਾਵਨ ਗੁਰਧਾਮ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਈ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਪਾਵਨ ਸੇਵਾ ਕਾਰਜ ਨਾ ਸਿਰਫ਼ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਦੇ ਹਨ, ਸਗੋਂ ਉਨ੍ਹਾਂ ਦੇ ਮਨਾਂ ‘ਚ ਮਨੁੱਖਤਾ, ਨਿਸ਼ਕਾਮ ਸੇਵਾ ਅਤੇ ਸਮਾਜ ਪ੍ਰਤੀ ਫ਼ਰਜ਼ ਦੀ ਭਾਵਨਾ ਵੀ ਪ੍ਰਬਲ ਕਰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਦੇ ਆਦੇਸ਼ਾਂ ਅਨੁਸਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗਰਮੀਆਂ ਦੀਆਂ ਛੁੱਟੀਆਂ ‘ਚ ਪਿਛਲੇ ਤਿੰਨ ਸਾਲਾਂ ਤੋਂ ਕੀਤੀ ਜਾ ਰਹੀ ਇਹ ਸੇਵਾ ਸਿੱਖੀ ਦੀ ਮਹਾਨ ਪਰੰਪਰਾ ਨਿਮਰਤਾ ਅਤੇ ਪਰਉਪਕਾਰ ਦੇ ਸਿਧਾਂਤਾਂ ਨੂੰ ਸਮਰਪਿਤ ਇੱਕ ਪ੍ਰੇਰਣਾਦਾਇਕ ਅਤੇ ਸ਼ਲਾਘਾਯੋਗ ਉਪਰਾਲਾ ਹੈ। ਕਾਲਜ ਸਟਾਫ਼ ਵਲੋਂ ਡਾ. ਰਣਜੀਤ ਕੌਰ, ਡਾ. ਮਹੀਪਿੰਦਰ ਕੌਰ, ਡਾ. ਅਮਨਪ੍ਰੀਤ ਕੌਰ ਕੰਗ, ਬਲਜਿੰਦਰ ਕੌਰ, ਸੁਖਦੀਪ ਕੌਰ, ਅਮਨਦੀਪ ਕੌਰ, ਸਿਮਰਨਪ੍ਰੀਤ ਕੌਰ, ਕੁਲਵਿੰਦਰ ਕੌਰ, ਮੁਕੇਸ਼ ਸ਼ਰਮਾ, ਸੁਖਵੀਰ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਹਰਜੋਤ ਕੌਰ, ਬਬੀਤਾ ਰਾਣੀ, ਬੀਬੀ ਸੋਨੀ ਅਤੇ ਵਿਦਿਆਰਥਣਾਂ ਹਾਜ਼ਰ ਸਨ।